Uncategorized
ਅਹਿਮਦਾਬਾਦ ’ਚ ਏਅਰ ਇੰਡੀਆ ਦਾ ਜਹਾਜ਼ ਹਾਦਸਾਗ੍ਰਸਤ
ਅਹਿਮਦਾਬਾਦ ’ਚ ਏਅਰ ਇੰਡੀਆ ਦਾ ਜਹਾਜ਼ ਹਾਦਸਾਗ੍ਰਸਤ ਹੋ ਗਿਆ ਹੈ। ਜਹਾਜ਼ ‘ਚ 232 ਯਾਤਰੀ ਸਵਾਰ ਸਨ ਅਤੇ ਇਹ ਹਾਦਸਾ ਟੇਕ ਆਫ਼ ਕਰਨ ਸਮੇਂ ਵਾਪਰਿਆ ਹੈ।
ਅਹਿਮਦਾਬਾਦ ਤੋਂ ਇੱਕ ਵੱਡੀ ਖ਼ਬਰ ਆ ਰਹੀ ਹੈ, ਜਿੱਥੇ ਏਅਰ ਇੰਡੀਆ ਦਾ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜਿਵੇਂ ਹੀ ਜਹਾਜ਼ ਨੇ ਅਹਿਮਦਾਬਾਦ ਹਵਾਈ ਅੱਡੇ ਤੋਂ ਉਡਾਣ ਭਰੀ, ਥੋੜ੍ਹੀ ਦੇਰ ਬਾਅਦ ਹੀ ਇਹ ਹਾਦਸਾਗ੍ਰਸਤ ਹੋ ਗਿਆ। ਹਾਦਸੇ ਵਾਲੀ ਥਾਂ ਤੋਂ ਸੰਘਣਾ ਕਾਲਾ ਧੂੰਆਂ ਉੱਠਦਾ ਦੇਖਿਆ ਗਿਆ, ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਰਾਹਤ ਅਤੇ ਬਚਾਅ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਸਥਿਤੀ ਨੂੰ ਕਾਬੂ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਜਹਾਜ਼ ਵਿੱਚ 133 ਯਾਤਰੀ ਸਵਾਰ ਸਨ।

