Punjab
ਅੰਮ੍ਰਿਤਸਰ ਅਦਾਲਤ ‘ਚ ਅੰਮ੍ਰਿਤਪਾਲ ਸਿੰਘ ਕੇਸ ਦੀ ਸੁਣਵਾਈ
ਅੰਮ੍ਰਿਤਸਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਵਾਰਿਸ ਪੰਜਾਬ ਦੇ ਮੁਖੀ Amritpal Singh ਨਾਲ ਜੁੜੇ ਮਾਮਲੇ ਦੀ ਅੱਜ ਅਦਾਲਤ ਵਿੱਚ ਮਹੱਤਵਪੂਰਨ ਸੁਣਵਾਈ ਹੋਈ।
ਅੰਮ੍ਰਿਤਸਰ ਦੀ ਅਦਾਲਤ ਨੇ ਕੇਸ ਦੀ ਸੁਣਵਾਈ ਦੌਰਾਨ ਦੋ ਦੋਸ਼ਾਂ ਨੂੰ ਰੱਦ ਕਰ ਦਿੱਤਾ ਹੈ। ਇਸ ਫੈਸਲੇ ਤੋਂ ਬਾਅਦ ਪੰਜਾਬ ਦੀ ਸਿਆਸਤ ਅਤੇ ਕਾਨੂੰਨੀ ਹਲਕਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ।
ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਈ ਮਾਮਲੇ ਦਰਜ ਕੀਤੇ ਗਏ ਸਨ ਅਤੇ ਪਿਛਲੇ ਲੰਮੇ ਸਮੇਂ ਤੋਂ ਇਹ ਮਾਮਲਾ ਕਾਫ਼ੀ ਚਰਚਾ ਵਿੱਚ ਰਿਹਾ ਹੈ। ਅੱਜ ਦੀ ਸੁਣਵਾਈ ਦੌਰਾਨ ਬਚਾਅ ਪੱਖ ਦੇ ਵਕੀਲਾਂ ਵੱਲੋਂ ਅਦਾਲਤ ਵਿੱਚ ਦਲੀਲ ਦਿੱਤੀ ਗਈ ਕਿ ਲਗਾਏ ਗਏ ਕੁਝ ਦੋਸ਼ਾਂ ਨੂੰ ਸਾਬਤ ਕਰਨ ਲਈ ਪੂਰੇ ਸਬੂਤ ਮੌਜੂਦ ਨਹੀਂ ਹਨ।
ਇਸ ਮਾਮਲੇ ‘ਤੇ ਸੁਣਵਾਈ ਕਰਦਿਆਂ ਅਦਾਲਤ ਨੇ ਦੋ ਦੋਸ਼ਾਂ ਨੂੰ ਰੱਦ ਕਰ ਦਿੱਤਾ। ਹਾਲਾਂਕਿ ਬਾਕੀ ਮਾਮਲਿਆਂ ਵਿੱਚ ਸੁਣਵਾਈ ਅਜੇ ਵੀ ਜਾਰੀ ਰਹੇਗੀ। ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲੀ, ਜਦਕਿ ਵਿਰੋਧੀ ਧਿਰ ਇਸ ਮਾਮਲੇ ‘ਤੇ ਆਪਣੀ ਨਿਗਾਹ ਬਣਾਈ ਹੋਈ ਹੈ।
ਅਦਾਲਤ ਦੇ ਬਾਹਰ ਸੁਰੱਖਿਆ ਦੇ ਵੀ ਕਾਫ਼ੀ ਸਖ਼ਤ ਇੰਤਜ਼ਾਮ ਕੀਤੇ ਗਏ ਸਨ। ਪੁਲਿਸ ਫੋਰਸ ਨੂੰ ਤਾਇਨਾਤ ਕੀਤਾ ਗਿਆ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਚਾਹੀ ਘਟਨਾ ਤੋਂ ਬਚਿਆ ਜਾ ਸਕੇ।
ਕਾਨੂੰਨੀ ਮਾਹਿਰਾਂ ਦਾ ਕਹਿਣਾ ਹੈ ਕਿ ਦੋ ਦੋਸ਼ ਰੱਦ ਹੋਣ ਨਾਲ ਅੰਮ੍ਰਿਤਪਾਲ ਸਿੰਘ ਨੂੰ ਕੁਝ ਹੱਦ ਤੱਕ ਰਾਹਤ ਮਿਲੀ ਹੈ, ਪਰ ਹਾਲੇ ਵੀ ਕੇਸ ਪੂਰੀ ਤਰ੍ਹਾਂ ਖਤਮ ਨਹੀਂ ਹੋਇਆ। ਆਉਣ ਵਾਲੀਆਂ ਸੁਣਵਾਈਆਂ ਵਿੱਚ ਹੋਰ ਵੱਡੇ ਖੁਲਾਸੇ ਹੋ ਸਕਦੇ ਹਨ।
