Connect with us

Punjab

ਅੰਮ੍ਰਿਤਸਰ, ਜਲੰਧਰ ਅਤੇ ਫਗਵਾੜਾ ‘ਚ ਚੋਣ ਪ੍ਰਚਾਰ ਕਰਨਗੇ CM ਭਗਵੰਤ ਮਾਨ

Published

on

ਨਗਰ ਨਿਗਮ ਚੋਣਾਂ ’ਚ ਹੁਣ ਕੁਝ ਹੀ ਦਿਨ ਰਹਿ ਗਏ ਹਨ ਅਤੇ ਸੂਬੇ ’ਚ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮ ਹੋ ਗਿਆ ਹੈ, ਉਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਵੀ ਪੂਰੀ ਤਰ੍ਹਾਂ ਸਰਗਰਮ ਹੋ ਗਈਆਂ ਹਨ ਅਤੇ ਚੋਣ ਪ੍ਰਚਾਰ ਜ਼ੋਰਾਂ ’ਤੇ ਹੈ। ਜਦੋਂ ਕਿ ਪੰਜਾਬ ਦੇ ਸੀ.ਐਮ ਭਗਵੰਤ ਮਾਨ ਵੀ ਭਲਕੇ ਪੰਜਾਬ ਦਾ ਦੌਰਾ ਸ਼ੁਰੂ ਕਰਨ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਸੀ.ਐੱਮ. ਭਗਵੰਤ ਮਾਨ ਭਲਕੇ ਤੋਂ ਆਪਣਾ ਪੰਜਾਬ ਦੌਰਾ ਸ਼ੁਰੂ ਕਰਨਗੇ| ਅੱਜ ਪੰਜਾਬ ਦੇ ਮੁੱਖ ਮੰਤਰੀ ਜਲੰਧਰ, ਅੰਮ੍ਰਿਤਸਰ ਅਤੇ ਫਗਵਾੜਾ ਵਿੱਚ ਚੋਣ ਪ੍ਰਚਾਰ ਕਰਨਗੇ। ਇਸ ਦੌਰਾਨ ਸੀ.ਐਮ. ਮਾਨ ਦੇ ਨਾਲ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਅਤੇ ਕਾਰਜਕਾਰੀ ਪ੍ਰਧਾਨ ਸ਼ੈਲੀ ਕਲਸੀ ਵੀ ਮੌਜੂਦ ਰਹਿਣਗੇ।