ਅੰਮ੍ਰਿਤਸਰ , 1 ਮਈ (ਮਲਕੀਤ ਸਿੰਘ): ਕੋਰੋਨਾ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਤਹਿਤ ਅੱਜ ਸ਼ਾਮ ਤੱਕ 5 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਅੰਮ੍ਰਿਤਸਰ ਵਿੱਚ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ 95 ਹੋ ਗਈ ਹੈ । ਸਿਵਲ ਸਰਜਨ ਡਾ. ਜੁਗਲ ਕਿਸ਼ੋਰ ਨੇ ਜਾਣਕਾਰੀ ਦਿੱਤੀ ਕਿ ਅਜੇ ਹੋਰ ਰਿਪੋਰਟਾਂ ਅਉਣੀਆ ਬਾਕੀ ਹਨ।