Connect with us

Punjab

ਇਤਿਹਾਸ ‘ਚ ਪਹਿਲੀ ਵਾਰ ਆਨੰਦਪੁਰ ਸਾਹਿਬ ਵਿਖੇ ਹੋ ਰਿਹਾ ਵਿਧਾਨ ਸਭਾ ਦਾ ਇਜਲਾਸ

Published

on

PUNJAB NEWS : ਪੰਜਾਬ ਵਿੱਚ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਦੇ 350 ਸਾਲਾ ਸਮਾਗਮ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 24 ਨਵੰਬਰ ਨੂੰ ਚੰਡੀਗੜ੍ਹ ਤੋਂ ਬਾਹਰ ਹੋਣ ਜਾ ਰਿਹਾ ਹੈ,,,,,, ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ  ਸਮਾਗਮ 23 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਰੂ ਹੋ ਰਹੇ ਹਨ ਅਤੇ 24 ਨਵੰਬਰ ਨੂੰ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਹੈ,,,, ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਵੇਗਾ ਕਿ ਵਿਧਾਨ ਸਭਾ ਦਾ ਇਜਲਾਸ ਰਾਜਧਾਨੀ ਤੋਂ ਬਾਹਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕੀਤਾ ਜਾ ਰਿਹਾ ਏ।

ਪੰਜਾਬ ਸਰਕਾਰ ਨੇ  ਇਸ ਵਿਸ਼ੇਸ਼ ਇਜਲਾਸ ਦੀ ਤਿਆਰੀਆਂ  ਆਰੰਭ ਕਰ  ਦਿੱਤੀਆਂ  ਹਨ,,,,,ਅਤੇ ਇਜਲਾਸ ਦੀ ਸਰਕਾਰੀ ਤਜਵੀਜ਼ ’ਤੇ ਮੰਥਨ ਵਾਸਤੇ ਮੀਟਿੰਗਾਂ ਦਾ ਦੌਰ ਵੀ ਚੱਲ ਰਿਹਾ ਹੈ,,, ਤੇ ਅੱਜ ਸੋਮਵਾਰ 6 ਅਕਤੂੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋ ਇਸ ਬਾਰੇ ਵਿਸ਼ੇਸ਼ ਮੀਟਿੰਗ ਵੀ ਕੀਤੀ ਜਾ ਰਹੀ  ਹੈ,,,,,,ਨਾਲ ਹਿ  ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਭਾਰਤੀ ਸੰਵਿਧਾਨ ਮੁਤਾਬਕ ਵਿਧਾਨ ਸਭਾ ਦਾ ਇਜਲਾਸ ਕਿਧਰੇ ਵੀ ਹੋ ਸਕਦਾ ਹੈ ਅਤੇ ਰਾਜਪਾਲ ਦੀ ਮਨਜ਼ੂਰੀ ਨਾਲ ਪੰਜਾਬ ਸਰਕਾਰ ਸ੍ਰੀ ਆਨੰਦਪੁਰ ਸਾਹਿਬ ਵਿਖੇ 24 ਨਵੰਬਰ ਨੂੰ ਇਹ ਇਜਲਾਸ ਸੱਦਣ ਦੀ ਤਿਆਰੀ ਦੇ ਵਿੱਚ ਹੈ।

 

 

Continue Reading