News
ਕਰਨਾਟਕ ‘ਚ ਬੱਸ ਨੂੰ ਲੱਗੀ ਅੱਗ, ਸੜਕਾਂ ‘ਤੇ ਬਿਛੀਆਂ ਲਾ.ਸ਼ਾ
ਕਰਨਾਟਕ ਦੇ ਚਿਤਰਦੁਰਗਾ ਜ਼ਿਲ੍ਹੇ ਵਿੱਚ ਵੀਰਵਾਰ ਸਵੇਰੇ ਇੱਕ ਵੱਡਾ ਸੜਕ ਹਾਦਸਾ ਵਾਪਰ ਗਿਆ ਹੈ । ਇੱਕ ਨਿੱਜੀ ਸਲੀਪਰ ਬੱਸ ਇੱਕ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਭਿਆਨਕ ਸੀ ਕਿ ਸਲੀਪਰ ਬੱਸ ਨੂੰ ਅੱਗ ਲੱਗ ਗਈ। ਹਾਦਸੇ ਵਿੱਚ ਘੱਟੋ-ਘੱਟ ਨੌਂ ਲੋਕਾਂ ਦੀ ਮੌਤ ਹੋ ਗਈ।
ਜਾਣਕਾਰੀ ਮੁਤਾਬਕ , ਬੱਸ ਬੰਗਲੁਰੂ ਤੋਂ ਸ਼ਿਵਮੋਗਾ ਜਾ ਰਹੀ ਸੀ। ਸਲੀਪਰ ਬੱਸ ਨੂੰ 300 ਕਿਲੋਮੀਟਰ ਤੋਂ ਵੱਧ ਦਾ ਸਫ਼ਰ ਤੈਅ ਕਰਨਾ ਪਿਆ। ਇਹ ਹਾਦਸਾ ਰਾਸ਼ਟਰੀ ਰਾਜਮਾਰਗ 48 (NH-48) ‘ਤੇ ਵਾਪਰਿਆ।
ਸ਼ੁਰੂਆਤੀ ਜਾਣਕਾਰੀ ਅਨੁਸਾਰ, ਹਾਦਸਾ ਵੀਰਵਾਰ ਸਵੇਰੇ 3 ਵਜੇ ਦੇ ਕਰੀਬ ਵਾਪਰਿਆ। ਟੱਕਰ ਹੋਣ ਵੇਲੇ ਜ਼ਿਆਦਾਤਰ ਯਾਤਰੀ ਬੱਸ ਵਿੱਚ ਸੁੱਤੇ ਹੋਏ ਸਨ ਅਤੇ ਬੱਸ ਨੂੰ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਦੂਜੇ ਪਾਸਿਓਂ ਆ ਰਿਹਾ ਇੱਕ ਟਰੱਕ ਡਿਵਾਈਡਰ ਪਾਰ ਕਰਕੇ ਬੱਸ ਨਾਲ ਟਕਰਾ ਗਿਆ, ਜਿਸ ਕਾਰਨ ਅੱਗ ਲੱਗ ਗਈ।
