Punjab
ਕਸਟਮ ਵਿਭਾਗ ਨੇ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਬਰਾਮਦ ਕੀਤਾ 1.50 ਕਰੋੜ ਰੁਪਏ ਦਾ ਸੋਨਾ
AMRITSAR : ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਕਸਟਮ ਵਿਭਾਗ ਦੇ ਅਧਿਕਾਰੀਆਂ ਵੱਲੋਂ ਸੋਨੇ ਦੀ ਤਸਕਰੀ ਦੇ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਫੜਿਆ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਬੀਤੇ ਦਿਨ ਦੁਬਈ ਤੋਂ ਅੰਮ੍ਰਿਤਸਰ ਆਇਆ ਸੀ। ਕਸਟਮ ਵਿਭਾਗ ਦੀ ਜਾਂਚ ਦੌਰਾਨ ਅਧਿਕਾਰੀਆਂ ਨੇ ਇੱਕ ਵਿਅਕਤੀ ਨੂੰ ਸ਼ੱਕ ਦੇ ਆਧਾਰ ‘ਤੇ ਰੋਕ ਕੇ ਜਾਂਚ ਸ਼ੁਰੂ ਕੀਤੀ। ਜਾਂਚ ਕਰਨ ‘ਤੇ, ਅਧਿਕਾਰੀਆਂ ਨੇ ਵਿਅਕਤੀ ਦੇ ਅੰਡਰਗਾਰਮੈਂਟਸ ਤੋਂ ਸੋਨੇ ਦੀ ਪੇਸਟ ਬਰਾਮਦ ਕੀਤੀ, ਜਿਸਦਾ ਵਜ਼ਨ 2.64 ਕਿਲੋ ਸੀ। ਇਸ ਗੋਲਡ ਪੇਸਟ ਦੀ ਅੰਤਰਰਾਸ਼ਟਰੀ ਕੀਮਤ ਕਰੀਬ 1.50 ਕਰੋੜ ਰੁਪਏ ਹੈ। ਤਸਕਰੀ ਦਾ ਇਹ ਤਰੀਕਾ ਨਵਾਂ ਹੈ ਅਤੇ ਤਸਕਰ ਹੁਣ ਇਸ ਢੰਗ ਨਾਲ ਤਸਕਰੀ ਜ਼ਿਆਦਾ ਕਰਦੇ ਹਨ। ਇਹ ਸੋਨੇ ਦਾ ਪੇਸਟ ਚਮਕਦਾਰ ਪੇਂਟ ਵਰਗਾ ਲੱਗਦਾ ਹੈ। ਚੋਰ ਇਸ ਤਰੀਕੇ ਦੀ ਜ਼ਿਆਦਾ ਵਰਤੋਂ ਕਰ ਰਹੇ ਹਨ ਕਿਉਂਕਿ ਇਸ ਪੇਸਟ ਨੂੰ ਮੈਟਲ ਡਿਟੈਕਟਰ ਨਾਲ ਖੋਜਿਆ ਨਹੀਂ ਜਾ ਸਕਦਾ ਹੈ।