Punjab
ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਸਾਬਕਾ ਪੁਲਿਸ ਅਧਿਕਾਰੀਆਂ ਨੇ ਪਿਲਾਇਆ ਪਾਣੀ

JAGJIT SINGH DALLEWAL : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਤੇ ਹੋਰ ਕਿਸਾਨ ਆਗੂ ਪਟਿਆਲਾ ਦੇ ਨਿੱਜੀ ਹਸਪਤਾਲ ਵਿੱਚ ਪਹੁੰਚੇ। ਕਿਸਾਨ ਆਗੂਆਂ ਨੇ ਡੱਲੇਵਾਲ ਨੂੰ ਪਾਣੀ ਪਿਲਾਇਆ।
ਇਸ ਮੌਕੇ ਕਿਸਾਨ ਆਗੂ ਨੇ ਕਿਹਾ ਕਿ ਡੱਲੇਵਾਲ ਨੇ ਪ੍ਰਣ ਕੀਤਾ ਸੀ ਜੋ ਕਿਸਾਨਾਂ ਵੱਲੋਂ ਲਗਾਏ ਗਏ ਮੋਰਚੇ ਤੋਂ 19 ਮਾਰਚ ਨੂੰ ਧੱਕੇ ਨਾਲ ਚੁੱਕ ਕੇ ਜੇਲ੍ਹਾਂ ਵਿੱਚ ਬੰਦ ਕਰ ਦਿੱਤਾ ਗਿਆ ਸੀ, ਉਨ੍ਹਾਂ ਜਦ ਤੱਕ ਰਿਹਾਅ ਨਹੀਂ ਕੀਤਾ ਜਾਵੇਗਾ ਉਹ ਪਾਣੀ ਵੀ ਨਹੀਂ ਪੀਣਗੇ। ਅੱਜ ਪੰਜਾਬ ਦੀਆਂ ਸਾਰੀਆਂ ਜੇਲ੍ਹਾਂ ਵਿਚੋਂ ਕਿਸਾਨਾਂ ਨੂੰ ਰਿਹਾਅ ਕਰ ਦਿੱਤਾ ਗਿਆ , ਜਿਸ ਵਜ੍ਹਾ ਕਰਕੇ ਉਨ੍ਹਾਂ ਨੇ ਪਾਣੀ ਪੀ ਲਿਆ ਹੈ। ਬਾਕੀ ਮੰਗਾਂ ਨੂੰ ਲੈ ਕੇ ਉਨ੍ਹਾਂ ਦੀ ਭੁੱਖ ਹੜਤਾਲ ਜਾਰੀ ਰਹੇਗੀ।