Connect with us

National

ਕਿਸਾਨ ਜਥੇਬੰਦੀਆਂ 6 ਦਸੰਬਰ ਨੂੰ ਦਿੱਲੀ ਵੱਲ ਕਰਨਗੀਆਂ ਪੈਦਲ ਮਾਰਚ

Published

on

ਨੌਂ ਮਹੀਨਿਆਂ ਤੋਂ ਵੱਧ ਸਮਾਂ ਹੋ ਗਿਆ ਹੈ ਅਤੇ ਪੰਜਾਬ- ਹਰਿਆਣਾ ਸਰਹੱਦ ‘ਤੇ ਸ਼ੰਭੂ ਸਰਹੱਦ ‘ਤੇ ਕਿਸਾਨ ਅੰਦੋਲਨ 2.0 ਚੱਲ ਰਿਹਾ ਹੈ। ਇਸ ਸਬੰਧ ਵਿੱਚ ਕਿਸਾਨ ਜਥੇਬੰਦੀਆਂ ਨੇ 6 ਦਸੰਬਰ ਨੂੰ ਦਿੱਲੀ ਵੱਲ ਪੈਦਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਹੁਣ ਸ਼ੰਭੂ ਸਰਹੱਦ ‘ਤੇ ਕਿਸਾਨਾਂ ਦੀ ਗਿਣਤੀ ਵਧਦੀ ਨਜ਼ਰ ਆ ਰਹੀ ਹੇ। ਕਿਸਾਨ ਆਗੂ ਤੇਜਵੀਰ ਸਿੰਘ ਨੇ ਦੱਸਿਆ ਕਿ 6 ਦਸੰਬਰ ਨੂੰ ਕਿਸਾਨ ਸ਼ੰਭੂ ਬਾਰਡਰ ਤੋਂ ਗਰੁੱਪਾ ਵਿੱਚ ਦਿੱਲੀ ਵੱਲ ਮਾਰਚ ਕਰਨਗੇ ਅਤੇ ਜਿਹੜੇ ਕਿਸਾਨ ਗਰੁੱਪਾਂ ਵਿੱਚ ਪੈਦਲ ਦਿੱਲੀ ਵੱਲ ਜਾਣਗੇ, ਉਨ੍ਹਾਂ ਦੀ ਜਾਣਕਾਰੀ ਇੱਕ-ਦੋ ਦਿਨਾਂ ਤੱਕ ਸਪੱਸ਼ਟ ਕਰ ਦਿੱਤੀ ਗਈ ਜਾਵੇਗਾ।