Connect with us

National

ਕੁਲਗਾਮ ਚ ਸੁਰੱਖਿਆ ਬਲਾਂ ਅਤੇ ਅੱਤਵਾਦੀ ਵਿਚਾਲੇ ਮੁਠਭੇੜ

Published

on

JAMMU KASHMIR : ਜੰਮੂ ਕਸ਼ਮੀਰ ‘ਦੇ ਕੁਲਗਾਮ ਚ ਸੁਰੱਖਿਆ ਬਲਾਂ ਅਤੇ ਅੱਤਵਾਦੀ ਵਿਚਾਲੇ ਮੁਠਭੇੜ ਹੋ ਗਈ ਹੈ। ਅਤੇ ਫੌਜੀਆਂ ਨਨੇ 1 ਅੱਤਵਾਦੀ ਨੂੰ ਢੇਰ ਕਰ ਦਿੱਤਾ ਹੈ। ਫਿਲਹਾਲ ਇਲਾਕੇ ‘ਚ ਸਰਚ ਆਪ੍ਰੇਸ਼ਨ ਜਾਰੀ ਹੈ।

ਭਾਰਤੀ ਫੌਜ, ਜੰਮੂ-ਕਸ਼ਮੀਰ ਪੁਲਿਸ, ਸੀਆਰਪੀਐਫ ਅਤੇ ਸਪੈਸ਼ਲ ਆਪ੍ਰੇਸ਼ਨ ਗਰੁੱਪ (ਐਸਓਜੀ) ਦਾ ਸਾਂਝਾ ਅੱਤਵਾਦ ਵਿਰੋਧੀ ਆਪ੍ਰੇਸ਼ਨ ਅਜੇ ਵੀ ਜਾਰੀ ਹੈ।

ਭਾਰਤੀ ਫੌਜ ਦੀ ਚਿਨਾਰ ਕੋਰ ਨੇ ਸੋਸ਼ਲ ਮੀਡੀਆ ‘ਤੇ ਆਪਣੇ ਐਕਸ ਅਕਾਊਂਟ ‘ਤੇ ਇੱਕ ਪੋਸਟ ਵਿੱਚ ਕਿਹਾ ਕਿ ਕੁਲਗਾਮ ਵਿੱਚ ਸਾਰੀ ਰਾਤ ਰੁਕ-ਰੁਕ ਕੇ ਭਾਰੀ ਗੋਲੀਬਾਰੀ ਹੁੰਦੀ ਰਹੀ। ਚੌਕਸ ਜਵਾਨਾਂ ਨੇ ਜਵਾਬੀ ਕਾਰਵਾਈ ਵਿੱਚ ਅੱਤਵਾਦੀਆਂ ਨੂੰ ਜਵਾਬ ਦਿੱਤਾ ਅਤੇ ਅੱਤਵਾਦੀਆਂ ਨੂੰ ਭੱਜਣ ਤੋਂ ਰੋਕਣ ਲਈ ਘੇਰਾਬੰਦੀ ਨੂੰ ਹੋਰ ਸਖ਼ਤ ਕਰ ਦਿੱਤਾ।

30 ਜੁਲਾਈ ਨੂੰ ਇੱਕ ਅੱਤਵਾਦੀ ਵੀ ਮਾਰਿਆ ਗਿਆ ਸੀ। ਇਸ ਤੋਂ ਪਹਿਲਾਂ, ਫੌਜ ਦੀ ਵ੍ਹਾਈਟ ਨਾਈਟ ਕੋਰ ਨੇ ਕਿਹਾ ਸੀ ਕਿ ਜੰਮੂ-ਕਸ਼ਮੀਰ ਦੇ ਪੁੰਛ ਸੈਕਟਰ ਵਿੱਚ ਕੰਟਰੋਲ ਰੇਖਾ (ਐਲਓਸੀ) ‘ਤੇ ਸਰਹੱਦੀ ਵਾੜ ਦੇ ਨੇੜੇ ਭਾਰਤੀ ਫੌਜ ਦੇ ਜਵਾਨਾਂ ਵੱਲੋਂ ਸ਼ੱਕੀ ਗਤੀਵਿਧੀਆਂ ਦਾ ਪਤਾ ਲੱਗਣ ਤੋਂ ਬਾਅਦ 30 ਜੁਲਾਈ ਨੂੰ ਮੁਕਾਬਲਾ ਸ਼ੁਰੂ ਹੋਇਆ ਸੀ।