Connect with us

Punjab

ਗਾਇਕਾ ਸੁਨੰਦਾ ਸ਼ਰਮਾ ਤੋਂ ਬਾਅਦ ਹੁਣ ਬੋਲੇ ਪੰਜਾਬੀ ਗਾਇਕ ਸਿੰਗਾ, ਕਾਫ਼ੀ ਸਮੇਂ ਤੋਂ ਮੇਰੀ ਰੇਕੀ ਹੋ ਰਹੀ…

Published

on

ਮਸ਼ਹੂਰ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਦੇ ਹੱਕ ਵਿੱਚ ਪੰਜਾਬੀ ਇੰਡਸਟਰੀ ਦੇ ਕਈ ਗਾਇਕ ਨਿੱਤਰੇ ਹਨ। ਇਨ੍ਹਾਂ ਵਿੱਚ ਮਸ਼ਹੂਰ ਪੰਜਾਬੀ ਗਾਇਕ ਗੁਰਪ੍ਰੀਤ ਘੁੱਗੀ, ਸ਼੍ਰੀ ਬਰਾੜ, ਕਾਕਾ, ਸੋਨਮ ਬਾਜਵਾ ਤੇ ਹਿਮਾਂਸ਼ੀ ਖੁਰਾਣਾ, ਸਿੰਗਾ ਸ਼ਾਮਲ ਹਨ।

ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨੇ ਮਿਊਜ਼ਿਕ ਪ੍ਰੋਡਿਊਸਰ ਪਿੰਕੀ ਧਾਲੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਇੱਕ ਪੋਸਟ ਸ਼ੇਅਰ ਕਰਕੇ ਕਈ ਹੈਰਾਨੀਜਨਕ ਖੁਲਾਸੇ ਕੀਤੇ ਹਨ। ਪੁਲਿਸ ਨੇ ਧੋਖਾਧੜੀ ਦੇ ਮਾਮਲੇ ਵਿੱਚ ਪਿੰਕੀ ਧਾਲੀਵਾਲ ਨੂੰ ਗ੍ਰਿਫ਼ਤਾਰ ਕਰਕੇ ਮਟੌਰ ਥਾਣੇ ਵਿੱਚ ਐਫ.ਆਈ.ਆਰ. ਇਸ ਮਾਮਲੇ ‘ਚ ਮਹਿਲਾ ਕਮਿਸ਼ਨ ਨੇ ਵੀ ਐਂਟਰੀ ਕੀਤੀ ਸੀ, ਜਿਸ ਤੋਂ ਬਾਅਦ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਦੇ ਹੁਕਮਾਂ ‘ਤੇ ਐੱਫਆਈਆਰ ਕੀਤੀ ਗਈ ਸੀ।

ਪੰਜਾਬੀ ਗਾਇਕ ਸਿੰਗਾ ਬੋਲੇ ,

ਸੁਨੰਦਾ ਸ਼ਰਮਾ ਤੋਂ ਬਾਅਦ ਹੁਣ ਪੰਜਾਬੀ ਗਾਇਕ ਸਿੰਗਾ ਨੇ ਵੀ ਚੁੱਪੀ ਤੋੜੀ ਹੈ ਤੇ ਸੋਸ਼ਲ ਮੀਡੀਆ ਤੇ ਪੋਸਟ ਪਾ ਕੇ ਲਿਖਿਆ ਸਿੰਗਾ ਨੇ ਕਿਹਾ ਕਿ ਕਾਫ਼ੀ ਸਮੇਂ ਤੋਂ ਮੇਰੀ ਰੇਕੀ ਹੋ ਰਹੀ ਹੈ। ਜਿਸ ਦੇ ਚੱਲਦੇ ਮੈਂ 2-3 ਵਾਰ ਘਰ ਬਦਲ ਚੁੱਕਿਆ ਹਾਂ। ਇਸ ਦੇ ਨਾਲ ਹੀ ਉਸ ਨੇ ਪੰਜਾਬ ਪੁਲਿਸ ਤੇ ਵੀ ਸਵਾਲ ਖੜ੍ਹੇ ਕੀਤੇ ਹਨ ਤੇ ਕਿਹਾ ਕਿ ਮੇਰੀ ਤੇ ਮੇਰੇ ਪਰਿਵਾਰ ਦੀ ਸੁਰੱਖਿਆ ਲਈ ਮੈਨੂੰ ਹੋਰ ਕਿੰਨੀ ਵਾਰ ਘਰ ਬਦਲਣਾ ਪਵੇਗਾ।