Punjab
ਗਾਇਕ SIDHU MOOSEWALA ਦੇ ਫੈਨਜ਼ ਲਈ ਵੱਡੀ ਖੁਸ਼ਖਬਰੀ !
SIDHU MOOSEWALA : ਗਾਇਕ ਸਿੱਧੂ ਮੂਸੇਵਾਲਾ ਦੇ ਫੈਨਜ਼ ਲਈ ਵੱਡੀ ਖੁਸ਼ਖਬਰੀ ਆਈ ਹੈ। ਇਕ ਵਾਰ ਫਿਰ ਤੋਂ ਸਟੇਜਜ਼ ਤੋਂ ਸਿੱਧੂ ਨੂੰ ਫਿਰ ਗਾਉਂਦਾ ਦੇਖ ਸਕਣਗੇ ਫੈਨਜ਼ ! ਜੀ ਹਾਂ ,
ਸਿੱਧੂ ਦੇ ‘ਸਾਈਨ ਟੂ ਵਾਰ 2026 ਵਰਲਡ ਟੂਰ’ ਦਾ ਪੋਸਟਰ ਰਿਲੀਜ਼ ਹੋ ਗਿਆ ਹੈ। ਸਿੱਧੂ ਦੇ 3D-ਹੋਲੋਗ੍ਰਾਮ ਸ਼ੋਅਜ਼ ਲੱਗਣ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ।
ਮਿਲੀ ਜਾਣਕਾਰੀ ਮੁਤਾਬਕ ਸਿੱਧੂ ਮੂਸੇਵਾਲਾ ਦਾ ਅਗਲੇ ਸਾਲ ਨੂੰ ਹੋਲੋਗ੍ਰਾਮ ਟੂਰ ਹੋਵੇਗਾ। ਇਸ ਦਾ ਨਾਂ Signed To God ਰੱਖਿਆ ਗਿਆ ਹੈ। ਜੋ ਕਿ ਵਰਲਡ ਟੂਰ ਹੈ। ਫਿਲਹਾਲ ਇਸਦੇ ਸਥਾਨ ਦਾ ਕੋਈ ਜਿਕਰ ਨਹੀਂ ਕੀਤਾ ਗਿਆ ਹੈ।
ਦਰਅਸਲ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕੀਤੀ ਗਈ ਇਹ ਪੋਸਟ ਚਰਚਾ ਦਾ ਵਿਸ਼ਾ ਬਣ ਗਈ ਹੈ। ਇਸ ਪੋਸਟ ਨੇ ਸਿੱਧੂ ਦੇ ਪ੍ਰਸ਼ੰਸਕਾਂ ਵਿੱਚ ਉਤਸ਼ਾਹ, ਭਾਵਨਾਵਾਂ ਅਤੇ ਉਮੀਦਾਂ ਦੀ ਲਹਿਰ ਪੈਦਾ ਕਰ ਦਿੱਤੀ ਹੈ। ਇਸ ਪੋਸਟ ਦਾ ਨਾਮ “ਸਾਈਨ ਟੂ God 2026 ਵਰਲਡ ਟੂਰ” ਹੈ।
ਮਿਲੀ ਜਾਣਕਾਰੀ ਮੁਤਾਬਿਕ ਸਿੱਧੂ ਮੂਸੇਵਾਲਾ ਦਾ ਅਗਲੇ ਸਾਲ ਨੂੰ ਹੋਲੋਗ੍ਰਾਮ ਟੂਰ ਹੋਵੇਗਾ। ਮੂਸੇਵਾਲਾ ਦਾ ਹੋਲੋਗ੍ਰਾਮ ਬਣ ਕੇ ਤਿਆਰ ਹੋ ਗਿਆ ਹੈ। ਇਸ ਦਾ ਨਾਂ Signed To God ਰੱਖਿਆ ਗਿਆ ਹੈ। ਜੋ ਕਿ ਵਰਲਡ ਟੂਰ ਹੈ। ਫਿਲਹਾਲ ਇਸਦੇ ਸਥਾਨ ਦਾ ਕੋਈ ਜਿਕਰ ਨਹੀਂ ਕੀਤਾ ਗਿਆ ਹੈ।
ਦੱਸ ਦੇਈਏ ਕਿ ਕਾਬਿਲੇਗੌਰ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ ਗੈਂਗਸਟਰਾਂ ਨੇ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਉਹ ਆਪਣੇ ਦੋਸਤਾਂ ਨਾਲ ਥਾਰ ਜੀਪ ਵਿੱਚ ਜਾ ਰਿਹਾ ਸੀ, ਜਦੋਂ ਹਮਲਾਵਰਾਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਹਮਲਾਵਰਾਂ ਵਿੱਚ ਛੇ ਨਿਸ਼ਾਨੇਬਾਜ਼ ਸ਼ਾਮਲ ਸਨ, ਜੋ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਨਾਲ ਸਬੰਧਤ ਸਨ।
