Punjab
ਗਿਆਨੀ ਹਰਪ੍ਰੀਤ ਸਿੰਘ ਤੇ ਵਲਟੋਹਾ ਦੀ ਇੱਕ ਹੋਰ ਵੀਡੀਓ ਆਈ ਸਾਹਮਣੇ

ਵਿਰਸਾ ਸਿੰਘ ਵਲਟੋਹਾ ਅਤੇ ਗਿਆਨੀ ਹਰਪ੍ਰੀਤ ਸਿੰਘ ਦੇ ਵਿਚਕਾਰ ਲਗਾਤਾਰ ਵਿਵਾਦ ਵੱਧਦਾ ਹੀ ਜਾ ਰਿਹਾ ਹੈ । ਗਿਆਨੀ ਹਰਪ੍ਰੀਤ ਸਿੰਘ ਦੀ ਇੱਕ ਹੋਰ ਵੀਡੀਓ ਸੋਸ਼ਲ ਮੀਡਿਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜੋ 22 ਸੈਕੰਡ ਦੀ ਦੱਸੀ ਜਾ ਰਹੀ ਹੈ ।
ਜਿਸ ਵੀਡੀਓ ‘ਚ ਗੱਲ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਹੋ ਰਹੀ ਹੈ ।ਵੀਡੀਓ ‘ਚ ਚੰਨੀ ਦੇ ਬੇਟੇ ਦੇ ਵਿਆਹ ਦਾ ਜ਼ਿਕਰ ਹੋ ਰਿਹਾ ਹੈ । ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੈਂ ਮੰਨਦਾ ਹਾਂ ਚੰਨੀ ਨਾਲ ਮੇਰੀ ਸਾਂਝ ਹੈ । ਇਸ ਵੀਡੀਓ ਵਿੱਚ ਗਿਆਨੀ ਹਰਪ੍ਰੀਤ ਸਿੰਘ ਮਨ ਰਹੇ ਨੇ ਕਿ ਉਨ੍ਹਾਂ ਇੱਕ ਪਤਿੱਤ ਸਿੱਖ ਦੀ ਅਰਦਾਸ ਕੀਤੀ ਹੈ। ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਨਵਾਂ ਵਿਵਾਦ ਛਿੜ ਗਿਆ ਹੈ। ਇਸ ਵੀਡੀਓ ਵਿੱਚ ਗਿਆਨੀ ਹਰਪ੍ਰੀਤ ਸਿੰਘ ਤਲਖੀ ਦਿਖਾਈ ਕਰਦੇ ਹੋਏ ਦਿਸ ਰਹੇ ਹਨ। ਵੀਡੀਓ ਵਿੱਚ ਵਿਰਸਾ ਸਿੰਘ ਵਲਟੋਹਾ ਨੇ ਚਰਨਜੀਤ ਸਿੰਘ ਚੰਨੀ ਬਾਰੇ ਸਵਾਲ ਪੁੱਛਿਆ ਸੀ ।