Connect with us

Punjab

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਸੰਬੰਧੀ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਬਿਆਨ

Published

on

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਰਾਜਪਾਲ ਨੇ ਕਿਹਾ ਹੈ ਕਿ ਉਹ ਚਾਹੁੰਦੇ ਹਨ ਕਿ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਮਿਲੇ।

ਰਾਜਪਾਲ ਗੁਲਾਬ ਚੰਦ ਕਟਾਰੀਆ ਮੁਤਾਬਕ, ਜਗਤਾਰ ਸਿੰਘ ਹਵਾਰਾ ਦੀ ਮਾਤਾ ਜੀ ਬਿਮਾਰ ਹਨ ਅਤੇ ਅਜਿਹੇ ਹਾਲਾਤ ਵਿੱਚ ਉਨ੍ਹਾਂ ਨੂੰ ਆਪਣੀ ਮਾਂ ਨੂੰ ਮਿਲਣ ਲਈ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਉਹ ਪੈਰੋਲ ਦਿੱਤੇ ਜਾਣ ਦੇ ਹੱਕ ਵਿੱਚ ਹਨ।

ਦੱਸ ਦਈਏ ਕਿ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦਾ ਮਾਮਲਾ ਪਿਛਲੇ ਕੁਝ ਸਮੇਂ ਤੋਂ ਚਰਚਾ ਵਿੱਚ ਹੈ। ਇਸੇ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਸੀ ਅਤੇ ਹਵਾਰਾ ਨੂੰ ਪੈਰੋਲ ਦੇਣ ਦੀ ਮੰਗ ਰੱਖੀ ਸੀ।

ਮੁੱਖ ਮੰਤਰੀ ਵੱਲੋਂ ਇਹ ਦਲੀਲ ਦਿੱਤੀ ਗਈ ਸੀ ਕਿ ਜਗਤਾਰ ਸਿੰਘ ਹਵਾਰਾ ਨੂੰ ਮਾਤਾ ਜੀ ਦੀ ਬਿਮਾਰੀ ਦੇ ਮੱਦੇਨਜ਼ਰ 10 ਦਿਨ ਦੀ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ ਅਤੇ ਇਸ ਦੌਰਾਨ ਕਾਨੂੰਨ ਵਿਵਸਥਾ ਨੂੰ ਲੈ ਕੇ ਲੋੜੀਂਦੇ ਪ੍ਰਬੰਧ ਕੀਤੇ ਜਾ ਸਕਦੇ ਹਨ।