Uncategorized
ਜਲੰਧਰ ‘ਚ ਮੋਹਿੰਦਰ ਭਗਤ ਦੀ ਜਿੱਤ ਤੋਂ ਬਾਅਦ ਭਗਵੰਤ ਮਾਨ ਕਰਨਗੇ ਮੀਟਿੰਗ

PUNJAB : ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ‘ਚ ਮੋਹਿੰਦਰ ਭਗਤ ਦੀ ਵੱਡੀ ਜਿੱਤ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਦਾ ਦੌਰਾ ਕਰਨਗੇ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਪਾਰਟੀ ਵਰਕਰਾਂ ਦਾ ਧੰਨਵਾਦ ਕਰਦੇ ਹੋਏ ਮੰਤਰੀਆਂ ਅਤੇ ਵਿਧਾਇਕਾਂ ਨਾਲ ਮੀਟਿੰਗ ਕਰਨਗੇ। ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਛਾਉਣੀ ਸਥਿਤ ਆਪਣੀ ਰਿਹਾਇਸ਼ ‘ਤੇ ਵਲੰਟੀਅਰਾਂ ਅਤੇ ਅਧਿਆਪਕਾਂ ਨਾਲ ਮੀਟਿੰਗ ਕਰਨਗੇ। ਫਿਲਹਾਲ ਇਸ ਸਬੰਧੀ ਕੋਈ ਅਧਿਕਾਰਤ ਯੋਜਨਾ ਜਾਰੀ ਨਹੀਂ ਕੀਤੀ ਗਈ ਹੈ।
ਦੱਸ ਦੇਈਏ ਕਿ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ 10 ਜੁਲਾਈ ਨੂੰ ਹੋਈ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਨੇ ਇਕਤਰਫਾ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਆਪਣੇ ਵਿਰੋਧੀ ਤੇ ਸਾਬਕਾ ਵਿਧਾਇਕ ਤੇ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਨੂੰ 37325 ਵੋਟਾਂ ਦੇ ਵੱਡੇ ਫਰਕ ਨਾਲ ਹਰਾਇਆ। ਇਸ ਉਪ ਚੋਣ ਵਿੱਚ ਮਹਿੰਦਰ ਭਗਤ ਨੂੰ 55246, ਸ਼ੀਤਲ ਅੰਗੁਰਾਲ ਨੂੰ 17921 ਅਤੇ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਨੂੰ 16757 ਵੋਟਾਂ ਮਿਲੀਆਂ।