Connect with us

National

ਜੰਮੂ-ਕਸ਼ਮੀਰ ਦੇ ਵਿਚ ਵਾਪਰਿਆ ਹਾਦਸਾ, 4 ਦੀ ਮੌਤ

Published

on

ਜੰਮੂ ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਜਿਸ ਵਿੱਚ ਇੱਕ ਟੈਂਪੂ ਗੱਡੀ ਸੜਕ ਤੋਂ ਫਿਸਲ ਕੇ ਡੂੰਘੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ‘ਚ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਅੱਠ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਉਨ੍ਹਾਂ ਦੀ ਸਿਹਤ ਸਥਿਤੀ ਬਾਰੇ ਅਜੇ ਤੱਕ ਕੋਈ ਜਾਣਕਾਰੀ ਉਪਲਬਧ ਨਹੀਂ ਹੈ।

ਹਾਦਸੇ ਵਿੱਚ 4 ਦੀ ਮੌਤ, 8 ਜ਼ਖਮੀ

ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜੰਮੂ ਤੋਂ ਬਾਗਨਕੋਟ ਜਾ ਰਿਹਾ ਟੈਂਪੂ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ, ਮੰਨਿਆ ਜਾ ਰਿਹਾ ਹੈ ਕਿ ਡਰਾਈਵਰ ਨੇ ਗੱਡੀ ਤੋਂ ਕੰਟਰੋਲ ਗੁਆ ਦਿੱਤਾ।