Punjab
ਡੇਰਾ ਬਾਬਾ ਨਾਨਕ ‘ਚ ਤੇਜ਼ਧਾਰ ਹਥਿਆਰ ਨਾਲ ਨੌਜਵਾਨ ਦਾ ਕਤਲ
PUNJAB : ਗੁਰਦਾਸਪੁਰ ‘ਚ ਇੱਕ ਵੱਡੀ ਘਟਨਾ ਵਾਪਰਨ ਦੀ ਖਬਰ ਮਿਲੀ ਹੈ। ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਡਰ ਦਾ ਮਾਹੌਲ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਡੇਰਾ ਬਾਬਾ ਨਾਨਕ ਦੀ ਦਾਣਾ ਮੰਡੀ ਵਿੱਚ ਵਾਪਰੀ ਹੈ। ਇੱਥੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਹਰਪ੍ਰੀਤ ਵਜੋਂ ਹੋਈ ਹੈ।
ਮ੍ਰਿਤਕ ਦੀ ਮਾਂ ਨੇ ਪੁਲੀਸ ਨੂੰ ਦਿੱਤੇ ਆਪਣੇ ਬਿਆਨਾਂ ਵਿੱਚ ਦੱਸਿਆ ਕਿ ਕਾਲੂ ਨਾਮਕ ਲੜਕੇ ਨੇ ਹਰਪ੍ਰੀਤ ਨੂੰ ਫੋਨ ਕਰਕੇ ਦਾਣਾ ਮੰਡੀ ਵਿੱਚ ਆਉਣ ਲਈ ਕਿਹਾ। ਫੋਨ ਸੁਣਦੇ ਹੀ ਹਰਪ੍ਰੀਤ ਘਰੋਂ ਨਿਕਲ ਗਿਆ। ਉੱਥੇ ਉਸ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਉਧਰ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ।