Punjab
ਡੱਲੇਵਾਲ ਦੇ ਮਰਨ ਵਰਤ ਦੇ 100 ਦਿਨ ਪੂਰੇ ਹੋਣ ਤੇ 100 ਕਿਸਾਨ ਕਰਨਗੇ ਭੁੱਖ ਹੜਤਾਲ

FARMERS PROTEST : ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 96ਵੇਂ ਦਿਨ ’ਚ ਦਾਖਲ ਹੋ ਗਿਆ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ 5 ਮਾਰਚ ਨੂੰ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੇ 100 ਦਿਨ ਪੂਰੇ ਹੋਣ ’ਤੇ ਖਨੌਰੀ ਕਿਸਾਨ ਮੋਰਚਾ ਉੱਪਰ 100 ਕਿਸਾਨ 1 ਦਿਨ ਦੀ ਸੰਕੇਤਕ ਭੁੱਖ ਹੜਤਾਲ ਕਰਨਗੇ। ਇਸ ਦੇ ਨਾਲ ਹੀ ਦੇਸ਼ ਭਰ ਦੇ ਜ਼ਿਲ੍ਹਾ ਅਤੇ ਤਹਿਸੀਲ ਪੱਧਰ ’ਤੇ ਕਿਸਾਨ 1 ਦਿਨ ਦੀ ਸੰਕੇਤਕ ਭੁੱਖ ਹੜਤਾਲ ਕਰਨਗੇ।
ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਬੀਤੇ ਦਿਨ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਗੜੇਮਾਰੀ ਹੋਈ। ਇਸ ਕਾਰਨ ਸਰ੍ਹੋਂ ਅਤੇ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ। ਸਰਕਾਰਾਂ ਬਿਨਾਂ ਕਿਸੇ ਦੇਰੀ ਤੋਂ ਗਿਰਦਾਵਰੀ ਕਰਵਾ ਕੇ ਤੁਰੰਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਤਾਂ ਜੋ ਪਹਿਲਾਂ ਹੀ ਲਗਾਤਾਰ ਕਈ ਫਸਲਾਂ ਦੇ ਹੋਏ ਨੁਕਸਾਨ ਤੋਂ ਬਾਅਦ ਆਰਥਿਕ ਤੌਰ ’ਤੇ ਟੁੱਟ ਚੁੱਕੇ ਕਿਸਾਨਾਂ ਨੂੰ ਖੁਦਕੁਸ਼ੀਆਂ ਦੇ ਰਾਹ ਪੈਣ ਤੋਂ ਰੋਕਿਆ ਜਾ ਸਕੇ।