National
ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਭੇਂਟ ਕੀਤੀ AC ਬੱਸ
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਸੰਗਤ ਦੀ ਸਹੂਲਤ ਲਈ ਪੰਜਾਬ ਨੈਸ਼ਨਲ ਬੈਂਕ ਵੱਲੋਂ ਸੀਐਸਆਰ ਤਹਿਤ ਇੱਕ ਏਅਰ ਕੰਡੀਸ਼ਨਡ ਬੱਸ ਦਾਨ ਕੀਤੀ ਗਈ। ਬੈਂਕ ਦੇ ਚੇਅਰਮੈਨ ਅਤੁਲ ਕੁਮਾਰ ਗੋਇਲ ਪਹੁੰਚੇ ਅਤੇ ਪ੍ਰਬੰਧਕਾਂ ਨੂੰ ਬੱਸ ਦੀਆਂ ਚਾਬੀਆਂ ਭੇਟ ਕੀਤੀਆਂ। ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਬਲਦੇਵ ਸਿੰਘ ਵੱਲੋਂ ਅਰਦਾਸ ਕੀਤੀ ਗਈ ਅਤੇ ਵਧੀਕ ਹੈੱਡ ਗ੍ਰੰਥੀ ਗਿਆਨੀ ਦਲੀਪ ਸਿੰਘ ਵੱਲੋਂ ਸਿਰੋਪਾਓ ਭੇਟ ਕੀਤਾ ਗਿਆ।
ਤਖ਼ਤ ਸਾਹਿਬ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਨੇ ਦੱਸਿਆ ਕਿ ਪ੍ਰਬੰਧਕਾਂ ਦੀ ਮੰਗ ’ਤੇ ਪੰਜਾਬ ਨੈਸ਼ਨਲ ਬੈਂਕ ਵੱਲੋਂ ਸੀਐਸਆਰ ਤਹਿਤ ਇੱਕ ਏਅਰ ਕੰਡੀਸ਼ਨਡ ਬੱਸ ਤਖ਼ਤ ਸਾਹਿਬ ਨੂੰ ਭੇਟ ਕੀਤੀ ਗਈ ਹੈ, ਜਿਸ ਦਾ ਸੰਗਤਾਂ ਨੂੰ ਦਰਸ਼ਨਾਂ ਲਈ ਬਹੁਤ ਫਾਇਦਾ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਵੱਖ-ਵੱਖ ਬੈਂਕਾਂ ਵੱਲੋਂ ਸੀ.ਐਸ.ਆਰ. ਤਹਿਤ ਬੱਸਾਂ, ਜਨਰੇਟਰ ਅਤੇ ਹੋਰ ਕਈ ਸਮਾਨ ਤਖ਼ਤ ਸਾਹਿਬ ਨੂੰ ਤੋਹਫ਼ੇ ਵਜੋਂ ਦਿੱਤਾ ਜਾ ਚੁੱਕਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਰਿਲਾਇੰਸ ਕੰਪਨੀ ਵੱਲੋਂ ਇੱਕ ਬੱਸ ਵੀ ਤਖ਼ਤ ਸਾਹਿਬ ਨੂੰ ਤੋਹਫੇ ਵਜੋਂ ਦਿੱਤੀ ਜਾ ਰਹੀ ਹੈ।
ਸ: ਜਗਜੋਤ ਸਿੰਘ ਸੋਹੀ ਨੇ ਦੱਸਿਆ ਕਿ ਅੱਜ ਬੈਂਕ ਦੇ ਚੇਅਰਮੈਨ ਅਤੁਲ ਕੁਮਾਰ ਗੋਇਲ ਆਪਣੀ ਪੂਰੀ ਟੀਮ ਨਾਲ ਤਖ਼ਤ ਸਾਹਿਬ ਪੁੱਜੇ | ਲੰਗਰ ਪ੍ਰਸ਼ਾਦ ਛਕਣ ਉਪਰੰਤ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਗੁਰੂ ਮਹਾਰਾਜ ਦੇ ਦਰਸ਼ਨ ਕੀਤੇ ਅਤੇ ਕੀਰਤਨ ਸਰਵਣ ਕੀਤਾ। ਤਖ਼ਤ ਸਾਹਿਬ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਵਾਈਸ ਚੇਅਰਮੈਨ ਗੁਰਵਿੰਦਰ ਸਿੰਘ, ਸਕੱਤਰ ਹਰਬੰਸ ਸਿੰਘ, ਮੈਂਬਰ ਮਹਿੰਦਰਪਾਲ ਸਿੰਘ ਢਿੱਲੋਂ, ਹਰਪਾਲ ਸਿੰਘ ਜੌਹਲ, ਮੀਡੀਆ ਇੰਚਾਰਜ ਸੁਦੀਪ ਸਿੰਘ, ਦਮਨਦੀਪ ਸਿੰਘ ਰਾਣੂ, ਸੁਪਰਡੈਂਟ ਦਲਜੀਤ ਸਿੰਘ, ਮੈਨੇਜਰ ਹਰਜੀਤ ਸਿੰਘ ਵੱਲੋਂ ਸ਼ਾਲ, ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ ਪੇਸ਼ ਕੀਤਾ