Amritsar
ਤਖ਼ਤ ਸ੍ਰੀ ਹਜੂਰ ਸਾਹਿਬ ਤੋਂ ਸ਼ਰਧਾਲੂਆਂ ਦਾ ਪਹਿਲਾ ਜਥਾ ਅੰਮ੍ਰਿਤਸਰ ਪੁੱਜਾ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਹਿਲ ਨਾਲ ਕੇਂਦਰ ਸਰਕਾਰ, ਪੰਜਾਬ ਸਰਕਾਰ ਤੇ ਮਹਾਰਾਸ਼ਟਰ ਦੀ ਸਰਕਾਰ ਦੀਆਂ ਸਾਂਝੀਆਂ ਕੋਸ਼ਿਸ਼ਾਂ ਸਦਕਾ ਤਖ਼ਤ ਸ੍ਰੀ ਹਜੂਰ ਸਾਹਿਬ ਨਾਂਦੇੜ ਵਿਖ ਫਸੇ ਯਾਤਰੀਆਾਂਂ ਦਾ ਪਹਿਲਾ ਜਥਾ ਅੱਜ 2 ਬੱਸਾਂ ਰਾਹੀਂ ਅੰਮ੍ਰਿਤਸਰ ਪੁੱਜਾ। ਇਹ ਜਾਣਕਾਰੀ ਦਿੰਦੇ ਐਸ ਡੀ ਐਮ ਸ੍ਰੀ ਵਿਕਾਸ ਹੀਰਾ ਨੇ ਦੱਸਿਆ ਕਿ ਇੰਨਾਂ ਬੱਸਾਂ ਵਿਚ 42 ਯਾਤਰੀ ਪਹੁੰਚੇ ਸਨ, ਜਿੰਨਾ ਦਾ ਛੇਹਰਟਾ ਡਿਸਪੈਂਸਰੀ ਵਿਚ ਡਾਕਟਰੀ ਮੁਆਇਨਾ ਕੀਤਾ ਗਿਆ। ਡਾਕਟਰੀ ਰਿਪੋਰਟ ਵਿਚ ਸਾਰੇ ਯਾਤਰੀ ਸਰੀਰਕ ਤੌਰ ਉਤੇ ਤੰਦਰੁਸਤ ਪਾਏ ਗਏ ਹਨ ਅਤੇ ਜਿਸ ਕਾਰਨ ਸਾਰੇ ਯਾਤਰੀਆਂ ਨੂੰ ਘਰ ਭੇਜ ਦਿੱਤਾ ਗਿਆ ਹੈ, ਪਰ ਅਗਲੇ 14 ਦਿਨ ਆਪਣੇ ਆਪ ਨੂੰ ਇਕਾਂਤਵਾਸ ਵਿਚ ਰਹਿਣ ਦੀ ਸਲਾਹ ਦਿੱਤੀ ਗਈ ਹੈ। ਉਨਾਂ ਦੱਸਿਆ ਕਿ ਕੱਲ• ਵੀ ਪੰਜਾਬ ਤੋਂ 80 ਬੱਸਾਂ ਦਾ ਕਾਫਲਾ ਸ੍ਰੀ ਹਜ਼ੂਰ ਸਾਹਿਬ ਲਈ ਗਿਆ ਹੈ, ਜੋ ਅੱਜ ਸ਼ਾਮ ਤੱਕ ਨਾਦੇੜ ਪਹੁੰਚ ਜਾਣਗੀਆਂ। ਉਨਾਂ ਦੱਸਿਆ ਕਿ ਵਾਪਸੀ ਦਾ ਸਾਰਾ ਖਰਚ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ। ਇਸ ਮੌਕੇ ਸ਼ਰਧਾਲੂਆਂ ਨੇ ਵੀ ਦੱਸਿਆ ਕਿ 23 ਤਾਰੀਕ ਨੂੰ ਲਾਕ ਡਾਊਨ ਹੋਣ ਕਾਰਨ ਕੋਈ ਵੀ ਸਾਧਨ ਨਹੀਂ ਚੱਲ ਰਿਹਾ ਸੀ, ਸੋ ਉਹ ਉਥੇ ਫਸ ਗਏ। ਇਸ ਮਗਰੋਂ ਮੁੱਖ ਮੰਤਰੀ ਪੰਜਾਬ ਦੀਆਂ ਕੋਸ਼ਿਸ਼ਾਂ ਨਾਲ ਸਾਡੀ ਸੁਰੱਖਿਅਤ ਆਪਣੇ ਘਰ ਵਾਪਸੀ ਹੋਈ ਹੈ, ਜਿਸ ਲਈ ਅਸੀਂ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹਾਂ।
ਛੇਹਰਟਾ ਵਿਖੇ ਹਜੂਰ ਸਾਹਿਬ ਤੋਂ ਆਏ ਯਾਤਰੀਆਂ ਦਾ ਡਾਕਟਰੀ ਮੁਆਇਨਾ ਕਰਦੀ ਸਿਹਤ ਵਿਭਾਗ ਦੀ ਟੀਮ।