Connect with us

Uncategorized

ਨਹੀਂ ਰਹੇ ਦਿੱਗਜ ਅਦਾਕਾਰ ਨਾਨਾ ਪਾਟੇਕਰ

Published

on

ਬਾਲੀਵੁੱਡ ਤੋਂ ਇਸ ਵੇਲੇ ਦੀ ਵੱਡੀ ਅਤੇ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਦਿੱਗਜ ਅਦਾਕਾਰ ਨਾਨਾ ਪਾਟੇਕਰ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ।

ਜਾਣਕਾਰੀ ਮੁਤਾਬਕ ਨਾਨਾ ਪਾਟੇਕਰ ਦਾ ਗੋਆ ਸਥਿਤ ਉਨ੍ਹਾਂ ਦੇ ਘਰ ਵਿੱਚ ਕਾਰਡਿਅਕ ਅਰੇਸਟ ਕਾਰਨ ਦੇਹਾਂਤ ਹੋਇਆ। ਉਨ੍ਹਾਂ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਸਵੇਰੇ 5 ਵੱਜ ਕੇ 20 ਮਿੰਟ ‘ਤੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਡਾਕਟਰਾਂ ਨੇ ਉਨ੍ਹਾਂ ਨੂੰ ਬਚਾਉਣ ਲਈ ਕਰੀਬ 45 ਮਿੰਟ ਤੱਕ ਲਗਾਤਾਰ CPR ਦਿੱਤੀ, ਪਰ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ। ਨਾਨਾ ਪਾਟੇਕਰ ਦੇ ਪੁੱਤਰ ਮਲਹਾਰ ਪਾਟੇਕਰ ਨੇ ਵੀ ਉਨ੍ਹਾਂ ਦੇ ਦੇਹਾਂਤ ਦੀ ਪੁਸ਼ਟੀ ਕੀਤੀ ਹੈ।

ਨਾਨਾ ਪਾਟੇਕਰ ਨੇ ਹਿੰਦੀ ਅਤੇ ਮਰਾਠੀ ਸਿਨੇਮਾ ਵਿੱਚ ਆਪਣੀ ਦਮਦਾਰ ਅਦਾਕਾਰੀ ਨਾਲ ਵੱਖਰੀ ਪਛਾਣ ਬਣਾਈ। ‘ਪਰਿੰਦਾ’, ‘ਕ੍ਰਾਂਤੀਵੀਰ’, ‘ਖਾਮੋਸ਼ੀ’, ‘ਅਬ ਤਕ ਛੱਪਨ’ ਅਤੇ ‘ਵੈਲਕਮ’ ਵਰਗੀਆਂ ਫਿਲਮਾਂ ਵਿੱਚ ਉਨ੍ਹਾਂ ਦੀਆਂ ਭੂਮਿਕਾਵਾਂ ਨੂੰ ਦਰਸ਼ਕਾਂ ਨੇ ਖੂਬ ਪਸੰਦ ਕੀਤਾ।

ਅਦਾਕਾਰੀ ਦੇ ਨਾਲ-ਨਾਲ ਨਾਨਾ ਪਾਟੇਕਰ ਨੇ ਫਿਲਮ ਨਿਰਦੇਸ਼ਨ ਵਿੱਚ ਵੀ ਆਪਣੀ ਪਛਾਣ ਬਣਾਈ। ਉਨ੍ਹਾਂ ਨੂੰ ਭਾਰਤ ਸਰਕਾਰ ਵੱਲੋਂ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ ਅਤੇ ਉਹ ਕਈ ਵੱਡੇ ਫਿਲਮੀ ਪੁਰਸਕਾਰ ਵੀ ਜਿੱਤ ਚੁੱਕੇ ਸਨ।

Continue Reading