Connect with us

News

ਪਟਿਆਲਾ ‘ਚ 10 ਸਤੰਬਰ ਤੱਕ ਬੰਦ ਸਕੂਲ

Published

on

NEWS : ਪੰਜਾਬ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਅਤੇ ਭਾਰੀ ਮੀਂਹ ਦੇ ਚਲਦੇ ਹਾਲਾਤ ਪਹਿਲਾਂ ਵਾਂਗ ਹੋ ਰਹੇ ਹਨ, ਇਸ ਨੂੰ ਦੇਖਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਕੂਲਾਂ ਨੂੰ ਖੋਲ੍ਹਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਸਨ ਪਰ ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਹਦਾਇਤ ਦਿੱਤੀ ਸੀ ਕਿ ਜੇਕਰ ਕਿਸੇ ਜ਼ਿਲ੍ਹੇ ਵਿਚ ਹੜ੍ਹ ਕਰਕੇ ਹਾਲਾਤ ਠੀਕ ਨਹੀਂ ਹਨ ਤਾਂ ਉਥੋਂ ਦੇ ਡਿਪਟੀ ਕਮਿਸ਼ਨਰ ਸਕੂਲ ਨਾ ਖੋਲ੍ਹਣ ਸਬੰਧੀ ਹੁਕਮ ਜਾਰੀ ਕਰ ਸਕਦੇ ਹਨ ਤਾਂ ਜੋ ਬੱਚਿਆਂ ਤੇ ਟੀਚਰਾਂ ਨੂੰ ਸਕੂਲ ਆਉਣ ਵਿਚ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ  ਨਾ ਆਵੇ। ਇਸੇ ਕਰਕੇ ਸਕੂਲਾਂ ਨੂੰ ਲੈ ਕੇ ਨਵੀਂ ਅਪਡੇਟ ਸਾਹਮਣੇ ਆਈ ਹੈ। ਪੰਜਾਬ ਵਿੱਚ ਸਰਕਾਰੀ ਸਕੂਲ 9 ਸਤੰਬਰ ਤੋਂ ਮੁੜ ਖੋਲੇ ਜਾਣਗੇ।

ਓਥੇ ਹਿ, ਦੂਜੇ ਪਾਸੇ ਪਟਿਆਲਾ ਵਿੱਚ ਸਰਕਾਰੀ ਸਕੂਲ ਅਗਲੇ 3 ਦਿਨ ਤੱਕ ਲਈ ਬੰਦ ਰਹਿਣਗੇ। ਜਿਨ੍ਹਾਂ ਲਈ ਡੀਸੀ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲੇ ਦੇ 43 ਸਕੂਲ ਅਧਿਆਪਕਾਂ ਤੇ ਵਿਦਿਆਰਥੀਆਂ ਲਈ ਬੰਦ ਕੀਤੇ ਗਏ ਹਨ। 6 ਸਕੂਲਾਂ ਨੂੰ ਕੇਵਲ ਵਿਦਿਆਰਥੀਆਂ ਲਈ ਬੰਦ ਕੀਤਾ ਗਿਆ ਹੈ। ਪਟਿਆਲਾ ਦੇ DC ਡਾ. ਪ੍ਰੀਤੀ ਯਾਦਵ ਵਲੋਂ ਹੁਕਮ ਜਾਰੀ ਕੀਤੇ ਗਏ ਹਨ  ਜਿਸ ਵਿਚ ਕਿਹਾ ਗਿਆ ਹੈ ਕਿ ਜ਼ਿਲ੍ਹੇ ਦੇ ਸਕੂਲ 10 ਸਤੰਬਰ ਤੱਕ ਬੰਦ ਰਹਿਣਗੇ। ਦੱਸਇਏ ਕਿ ਪੰਜਾਬ ਵਿੱਚ ਬਾਕੀ ਪ੍ਰਾਈਵੇਟ ਤੇ ਸਰਕਾਰੀ ਸਕੂਲ ਸੂਬਾ ਸਰਕਾਰ ਦੇ ਹੁਕਮਾਂ ਅਨੁਸਾਰ ਹੀ ਖੁੱਲ੍ਹਣਗੇ।