News
ਪਾਕਿਸਤਾਨ ‘ਚ ਅੱਤਵਾਦੀ ਹਮਲਾ, 50 ਦੀ ਮੌਤ
PAKISTAN : ਪਾਕਿਸਤਾਨ ਤੋਂ ਇੱਕ ਵਾਰ ਫਿਰ ਅੱਤਵਾਦੀ ਹਮਲੇ ਦੀ ਖਬਰ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਉੱਤਰੀ-ਪੱਛਮੀ ਪਾਕਿਸਤਾਨ ਦੇ ਕਬਾਇਲੀ ਇਲਾਕੇ ‘ਚ ਵੀਰਵਾਰ ਨੂੰ ਇਕ ਯਾਤਰੀ ਵੈਨ ‘ਤੇ ਬੰਦੂਕਧਾਰੀ ਹਮਲੇ ‘ਚ ਘੱਟੋ-ਘੱਟ 50 ਲੋਕ ਮਾਰੇ ਗਏ। ਕਈ ਲੋਕਾਂ ਦੇ ਜ਼ਖਮੀ ਹੋਣ ਦੀ ਵੀ ਖਬਰ ਹੈ।
ਜਾਣਕਾਰੀ ਮੁਤਾਬਕ ਇਹ ਹਮਲਾ ਕੁਰਮ ਦੇ ਪਾਰਾਚਿਨਾਰ ਤੋਂ ਕਾਫਲੇ ‘ਚ ਜਾ ਰਹੀ ਯਾਤਰੀ ਵੈਨ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ। ਹਮਲੇ ਦੀ ਪੁਸ਼ਟੀ ਖੈਬਰ ਪਖਤੂਨਖਵਾ ਦੇ ਮੁੱਖ ਸਕੱਤਰ ਨਦੀਮ ਅਸਲਮ ਚੌਧਰੀ ਨੇ ਕੀਤੀ।
ਖੈਬਰ ਪਖਤੂਨਖਵਾ ਸੂਬੇ ਦੇ ਮੁੱਖ ਸਕੱਤਰ ਨਦੀਮ ਅਸਲਮ ਚੌਧਰੀ ਨੇ ਹਮਲੇ ਤੋਂ ਬਾਅਦ ਕਿਹਾ ਕਿ ਬੰਦੂਕਧਾਰੀਆਂ ਨੇ ਵੀਰਵਾਰ ਨੂੰ ਉੱਤਰ-ਪੱਛਮੀ ਪਾਕਿਸਤਾਨ ਦੇ ਕਬਾਇਲੀ ਖੇਤਰ ‘ਚ ਯਾਤਰੀ ਵਾਹਨਾਂ ‘ਤੇ ਗੋਲੀਬਾਰੀ ਕੀਤੀ। ਇਸ ਹਮਲੇ ‘ਚ ਘੱਟੋ-ਘੱਟ 50 ਲੋਕ ਮਾਰੇ ਗਏ ਸਨ ਅਤੇ 29 ਜ਼ਖਮੀ ਹੋ ਗਏ ਸਨ।
ਕੁਰੱਮ ਕਬਾਇਲੀ ਜ਼ਿਲ੍ਹੇ ਵਿੱਚ ਹੋਏ ਇਸ ਹਮਲੇ ਵਿੱਚ ਮਾਰੇ ਗਏ ਲੋਕਾਂ ਵਿੱਚ ਔਰਤਾਂ ਅਤੇ ਇੱਕ ਬੱਚਾ ਵੀ ਸ਼ਾਮਲ ਹੈ। ਇਸ ਅੱਤਵਾਦੀ ਹਮਲੇ ਬਾਰੇ ਉਨ੍ਹਾਂ ਕਿਹਾ ਕਿ ਇਹ ਬਹੁਤ ਵੱਡਾ ਦੁਖਾਂਤ ਹੈ ਅਤੇ ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ।
ਤੁਹਾਨੂੰ ਦੱਸ ਦੇਈਏ ਕਿ ਅਫਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਕਬਾਇਲੀ ਖੇਤਰ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਹਥਿਆਰਬੰਦ ਸ਼ੀਆ ਅਤੇ ਸੁੰਨੀ ਮੁਸਲਮਾਨਾਂ ਵਿਚਾਲੇ ਦਹਾਕਿਆਂ ਤੋਂ ਤਣਾਅ ਦੀ ਸਥਿਤੀ ਬਣੀ ਹੋਈ ਹੈ।