Punjab
ਪੰਜਾਬ ‘ਚ ਬਦਲਿਆ ਮੌਸਮ, ਪਿਆ ਮੀਂਹ

PUNJAB WEATHER : ਪੰਜਾਬ ‘ਚ ਮੌਸਮ ਬਦਲ ਗਿਆ ਹੈ। ਅੱਜ ਸਵੇਰੇ ਕਈ ਇਲਾਕਿਆਂ ‘ਚ ਮੀਂਹ ਪਿਆ ਹੈ ਅਤੇ ਠੰਡੀਆਂ ਹਵਾਵਾਂ ਚੱਲੀਆਂ ਜਿਸ ਨਾਲ ਮੌਸਮ ਬਦਲ ਗਿਆ ਹੈ। ਮੌਸਮ ਵਿਭਾਗ ਨੇ 5 ਤਰੀਕ ਦਾ ਮੀਂਹ ਦਾ ਅਲਰਟ ਜਾਰੀ ਕੀਤਾ ਹੈ।
ਸੂਬੇ ਵਿੱਚ 40 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਗਰਜ ਅਤੇ ਬਿਜਲੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਨਾਲ ਵੱਧ ਤੋਂ ਵੱਧ ਤਾਪਮਾਨ 4 ਤੋਂ 6 ਡਿਗਰੀ ਸੈਲਸੀਅਸ ਤੱਕ ਘੱਟ ਸਕਦਾ ਹੈ।
ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਪੰਜਾਬ ਵਿੱਚ ਮੌਸਮ ਬਦਲ ਗਿਆ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਹਾਲਾਂਕਿ, ਰਾਜ ਦੇ ਕਈ ਹਿੱਸਿਆਂ ਵਿੱਚ ਤੇਜ਼ ਹਵਾਵਾਂ ਅਤੇ ਮੀਂਹ ਦਾ ਖ਼ਤਰਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਅਗਲੇ 6 ਦਿਨਾਂ ਲਈ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸੰਤਰੀ ਅਤੇ ਪੀਲੇ ਅਲਰਟ ਜਾਰੀ ਕੀਤੇ ਹਨ।