News
ਪੰਜਾਬ ‘ਚ ਮੁਫ਼ਤ ਸਿਹਤ ਬੀਮਾ ਯੋਜਨਾ ਦੀ ਰਜਿਸਟ੍ਰੇਸ਼ਨ ਸ਼ੁਰੂ
PUNJAB NEWS : ਪੰਜਾਬ ਸੇਹਤ ਬੀਮੇ ਲਈ ਹਰੇਕ ਪਰਿਵਾਰ ਨੂੰ ਦਸ ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਲਈ ਰਜਿਸਟ੍ਰੇਸ਼ਨ ਦਾ ਕੰਮ ਅੱਜ 23 ਸਤੰਬਰ ਤੋਂ ਸ਼ੁਰੂ ਹੋ ਗਿਆ,,,,, ਪਹਿਲੇ ਪੜਾਅ ਵਿੱਚ ਤਰਨ ਤਾਰਨ ਅਤੇ ਬਰਨਾਲਾ ਜਿਲ੍ਹੇ ਤੋਂ ਰਜਿਸ਼ਟ੍ਰੇਸ਼ਨ ਸ਼ੁਰੂ ਕੀਤੀ ਜਾ ਰਹੀ ਹੈ। ਸੂਬੇ ਵਿਚ ਹਰੇਕ ਪਰਿਵਾਰ ਦਾ,,,ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਬਣ ਜਾਵੇਗਾ।ਕਲ੍ਹ ਇੱਕ ਪ੍ਰਸ ਕੋਫਰੈਸ ਦੋਰਾਨ ਮੁੱਖ ਮੰਤਰੀ ਮਾਨ ਵੱਲੋਂ ਇਹ ਵੱਡਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਤੋਂ 10 ਲੱਖ ਦੇ ਸਿਹਤ ਬੀਮਾ ਸਕੀਮ ਦੀ ਸ਼ੁਰੂਆਤ ਹੋਵੇਗੀ।
ਮੁੱਖ ਮੰਤਰੀ ਨੇ ਦੱਸਿਆ ਕਿ ਪਰਿਵਾਰ ਦੇ ਮੁਖੀ ਦੇ ਨਾਮ ’ਤੇ ਕਾਰਡ ਬਣਾਇਆ ਜਾਵੇਗਾ ਅਤੇ ਸਾਰੇ ਮੈਂਬਰਾਂ ਦੇ ਨਾਮ ਕਾਰਡ ਵਿਚ ਦਰਜ਼ ਹੋਣਗੇ। ਰਜਿਸਟ੍ਰਸ਼ੇਨ ਕਰਨ ਲਈ 128 ਥਾਵਾਂ ‘ਤੇ ਕੈਂਪ ਲਗਾਏ ਜਾਣਗੇ, ਅਤੇ ਵਿਅਕਤੀ ਦੇ ਕੋਲ੍ ਆਧਾਰ ਕਾਰਡ ਜਾਂ ਵੋਟਰ ਕਾਰਡ ਹੋਣਾ ਲਾਜ਼ਮੀ ਹੈ। ਇਸ ਦੇ ਨਾਲ ਹੀ CM ਮਾਨ ਨੇ 3 ਸਾਲਾ ‘ਚ ਸਰਕਾਰ ਦੀਆਂ ਉਪਲਬਧੀਆਂ ਬਾਰੇ ਵੀ ਦੱਸਿਆ। ਉਨ੍ਹਾਂ ਕਿਹਾ ਕਿ ਅਸੀਂ 881 ਆਮ ਆਦਮੀ ਕਲੀਨਿਕ ਖੋਲ੍ਹ ਚੁੱਕੇ ਹਾਂ ਤੇ ਆਉਣ ਵਾਲੇ ਦਿਨਾਂ ‘ਚ ਮੁਹੱਲਾ ਕਲੀਨਿਕਾਂ ਦੀ ਗਿਣਤੀ 1000 ਕਰਾਂਗੇ । ਹੁਣ ਸਾਰੀਆਂ ਦਵਾਈਆਂ ਮੁਹੱਲਾ ਕਲੀਨਿਕਾਂ ‘ਤੇ ਉਪਲਬਧ ਹੋਣਗੀਆਂ ਤੇ ਹੁਣ ਤੱਕ 1 ਕਰੋੜ 80 ਲੱਖ ਲੋਕ ਮੁਹੱਲਾ ਕਲੀਨਿਕਾਂ ਤੋਂ ਇਲਾਜ ਕਰਵਾ ਕੇ ਠੀਕ ਹੋ ਚੁੱਕੇ ਹਨ।
