Connect with us

Punjab

ਪੰਜਾਬ ‘ਚ ਰਾਤ ਤੱਕ ਪਵੇਗਾ ਮੀਂਹ, ਹੋਇਆ ਅਲਰਟ ਜਾਰੀ

Published

on

WEATHER UPDATE : ਪਿਛਲੇ ਕੁਝ ਦਿਨਾਂ ਤੋਂ ਮੀਂਹ ਤੋਂ ਬਾਅਦ ਕੜਾਕੇ ਦੀ ਗਰਮੀ ਪੈ ਰਹੀ ਹੈ। ਪਿਛਲੇ ਦੋ ਦਿਨਾਂ ਤੋਂ ਵੱਧ ਤੋਂ ਵੱਧ ਤਾਪਮਾਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਵੀਰਵਾਰ ਨੂੰ ਤਾਪਮਾਨ 1.2 ਡਿਗਰੀ ਵੱਧ ਦਰਜ ਕੀਤਾ ਗਿਆ। ਪਰ ਅੱਜ ਤੋਂ ਮਾਨਸੂਨ ਦੇ ਮੁੜ ਸਰਗਰਮ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਸਵੇਰੇ 15 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ।

ਪੰਜਾਬ ‘ਚ ਸਵੇਰ ਤੋਂ ਕੁੱਝ ਜ਼ਿਲ੍ਹਿਆਂ ਵਿੱਚ ਸਵੇਰ ਤੋਂ ਬਾਰਿਸ਼ ਹੋ ਰਹੀ ਹੈ ਜਿਸ ਨਾਲ ਲੋਕਾਂ ਨੂੰ ਫਿਰ ਤੋਂ ਗਰਮੀ ਤੋਂ ਰਾਹਤ ਮਿਲੀ ਹੈ ।

ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਬਰਨਾਲਾ, ਸੰਗਰੂਰ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫਰੀਦਕੋਟ, ਲੁਧਿਆਣਾ, ਮੋਗਾ, ਫ਼ਿਰੋਜ਼ਪੁਰ, ਜਲੰਧਰ, ਤਰਨਤਾਰਨ, ਕਪੂਰਥਲਾ, ਐਸਬੀਐਸ ਨਗਰ, ਹੁਸ਼ਿਆਰਪੁਰ, ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿੱਚ ਰਾਤ 11 ਵਜੇ ਤੱਕ ਮੀਂਹ ਦੀ ਚੇਤਾਵਨੀ ਹੈ।

ਅੱਜ ਪੰਜਾਬ ਦੇ 10 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਐਸ.ਏ.ਐਸ.ਨਗਰ ਸਮੇਤ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਮੀਂਹ, ਹਨੇਰੀ ਅਤੇ ਗਰਜ ਨਾਲ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇੰਨਾ ਹੀ ਨਹੀਂ ਇਨ੍ਹਾਂ ਇਲਾਕਿਆਂ ‘ਚ 30 ਤੋਂ 40 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ।