Punjab
ਪੰਜਾਬ ਤੋਂ ਜਾਣ ਵਾਲੇ 6 ਲੱਖ ਤੋਂ ਵੱਧ ਮਜਦੂਰਾਂ ਦਾ ਕਿਰਾਇਆ ਭਰੇਗੀ ਪੰਜਾਬ ਸਰਕਾਰ – ਸੁਨੀਲ ਜਾਖੜ
4 ਮਈ (ਬਲਜੀਤ ਮਰਵਾਹਾ) – ਕਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਲੈ ਕੇ ਚੱਲ ਰਹੇ ਸੰਕਟ ਦੇ ਮਾਹੌਲ ਦੌਰਾਨ ਵੱਖ ਵੱਖ ਸੂਬਿਆਂ ਵਿੱਚ ਬੈਠੇ ਮਜ਼ਦੂਰਾਂ ਨੂੰ ਆਪਣੇ ਸੂਬਿਆਂ ਵਿੱਚ ਜਾਣ ਦੀ ਇਜਾਜ਼ਤ ਦਿੱਤੀ ਗਈ ਹੈ। ਇਸ ਤਹਿਤ ਪੰਜਾਬ ਤੋਂ ਯੂਪੀ, ਬਿਹਾਰ ਸਮੇਤ ਵੱਖ ਵੱਖ ਰਾਜਾਂ ਵਿਚ ਜਾਣ ਵਾਲੇ 6 ਲੱਖ ਤੋਂ ਵੱਧ ਮਜ਼ਦੂਰਾਂ ਦਾ ਕਿਰਾਇਆ ਪੰਜਾਬ ਸਰਕਾਰ ਵੱਲੋਂ ਭਰਿਆ ਜਾਵੇਗਾ। ਇਹ ਜਾਣਕਾਰੀ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਦਿੱਤੀ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋਂ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ।
Continue Reading
