News
ਪੰਜਾਬ ਵਿੱਚ ਅਗਲੇ 48 ਘੰਟੇ ਭਾਰੀ ਮੀਂਹ ਪੈਣ ਦਾ ਰੈੱਡ ਅਲਰਟ ਜਾਰੀ
PUNJAB WEATHER : ਪੰਜਾਬ ਵਿੱਚ ਹੜ੍ਹਾਂ ਦਾ ਖ਼ਤਰਾ ਵੱਧਦਾ ਹਿ ਜਾ ਰਿਹਾ ਹੈ। ਮੌਸਮ ਵਿਭਾਗ ਵੱਲੋਂ ਸੂਬੇ ਵਿੱਚ ਅਗਲੇ 48 ਘੰਟੇ ਭਾਰੀ ਮੀਂਹ ਪੈਣ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਏ….. ਮੌਸਮ ਵਿਭਾਗ ਨੇ 26 ਅਤੇ 27 ਅਗਸਤ ਲਈ ਪੰਜਾਬ ਵਿੱਚ ਰੈੱਡ ਅਲਰਟ ਜਾਰੀ ਕੀਤਾ ਹੈ।
ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ,ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਮੀਂਹ ਨੂੰ ਲੈ ਕੇ ਓਰੈਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਜੈਲੋ ਅਲਰਟ ਹੈ। ਪਹਾੜੀ ਇਲਾਕਿਆਂ ਵਿੱਚ ਲਗਾਤਾਰ ਪੈ ਰਹੇ ਮੀਂਹ ਅਤੇ ਪੰਜਾਬ ਵਿੱਚ ਪਿਛਲੇ 36 ਘੰਟਿਆਂ ਤੋਂ ਨਹੀ ਰੁਕ ਰਿਹ ਮੀਂਹ ਜਿਸ ਕਾਰਨ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਗੰਭੀਰ ਹੋ ਗਈ ਹੈ। ਰਾਵੀ ਦਰਿਆ ਵਿੱਚ 71 ਹਜ਼ਾਰ ਕਿਊਸਕ ਪਾਣੀ ਛੱਡਿਆ ਜਾ ਰਿਹਾ ਹੈ। ਰਣਜੀਤ ਸਾਗਰ ਡੈਮ ਦੇ ਵੀ ਸੱਤ ਫਲੱਡ ਗੇਟ ਖੋਲ੍ਹ ਦਿੱਤੇ ਹਨ। ਤੇ ਹਿਮਾਚਲ ਪ੍ਰਦੇਸ਼ ਦੇ ਉਪਰਲੇ ਇਲਾਕਿਆਂ ’ਚ ਲਗਾਤਾਰ ਪੈ ਰਹੇ ਮੀਂਹ ਕਾਰਨ ,ਭਾਖੜਾ ਡੈਮ ਦੀ ਗੋਵਿੰਦ ਸਾਗਰ ਝੀਲ ਖ਼ਤਰੇ ਦੇ ਨਿਸ਼ਾਨ ਤੇ ਪਹੁੰਚਣ ਕਾਰਨ ਭਾਖੜਾ ਡੈਮ ਦੇ ਗੇਟ ਲਗਭਗ 2 ਫੁੱਟ ਤੱਕ ਖੁੱਲ੍ਹ ਦਿੱਤੇ ਗਏ ਹਨ। ਨੰਗਲ ਡੈਮ ਤੋਂ ਵੀ ਵੱਖ-ਵੱਖ ਨਹਿਰਾਂ ਅਤੇ ਸਤਲੁਜ ਦਰਿਆ ਵਿਚ ਪਾਣੀ ਛੱਡਿਆ ਜਾ ਰਿਹਾ ਹੈ।
ਜਿਥੇ ਇੱਕ ਪਾਸੇ ਪੰਜਾਬ ਮੀਂਹ ਨਾਲ ਝੂਜ ਰਿਹਾ ਹੈ ਓਥੇ ਹਿ ਹੜ੍ਹ ਦਾ ਖਤਰਾਂ ਲਗਾਤਾਰ ਬਨਿਆ ਹੋਇਆ ਏ….
