Punjab
ਫੂਡ ਸਪਲਾਈ ਵਿਭਾਗ ਦੀ ਅਹਿਮ ਮੀਟਿੰਗ, CM ਮਾਨ ਵੀ ਹੋਣਗੇ ਮੌਜੂਦ
CM MANN MEETING : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇੱਕ ਅਹਿਮ ਮੀਟਿੰਗ ਕਰਨ ਜਾ ਰਹੇ ਹਨ । ਤੁਹਾਨੂੰ ਦੱਸ ਦੇਈਏ ਕਿ ਫੂਡ ਸਪਲਾਈ ਵਿਭਾਗ ਦੇ ਇਹ ਅਹਿਮ ਮੀਟਿੰਗ ਹੋਵੇਗੀ। ਜਿਸ ਦੇ ਵਿਚ ਝੋਨੇ ਦੀ ਖਰੀਦ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ। ਝੋਨੇ ਦੀ ਖਰੀਦ ਨੂੰ ਲੈ ਕੇ ਤਿਆਰੀਆਂ ਦਾ ਜਾਇਜ਼ਾ ਲਿਆ ਜਾਵੇਗਾ । ਮੁੱਖ ਮੰਤਰੀ ਭਗਵੰਤ ਮਾਨ ਜਾਇਜਾ ਲੈਣਗੇ ਵੀ ਝੋਨੇ ਦੀ ਖਰੀਦ ਨੂੰ ਲੈ ਕੇ ਕੀ ਕੁੱਝ ਤਿਆਰੀਆਂ ਕੀਤੀਆਂ ਹਨ। ਇਹ ਮੀਟਿੰਗ CM ਦੀ ਰਿਹਾਇਸ਼ ‘ਤੇ ਦੁਪਹਿਰ 1 ਵਜੇ ਹੋਵੇਗੀ ।
ਇਸ ਮੀਟਿੰਗ ਵਿੱਚ ਮੁੱਖ ਤੌਰ ’ਤੇ ਝੋਨੇ ਦੇ ਖਰੀਦ ਪ੍ਰਬੰਧਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਮੀਟਿੰਗ ਦਾ ਮੁੱਖ ਏਜੰਡਾ ਮੰਡੀਆਂ ਵਿੱਚ ਝੋਨੇ ਦੇ ਖਰੀਦ ਪ੍ਰਬੰਧਾਂ ਅਤੇ ਫਸਲ ਦੀ ਸਾਂਭ-ਸੰਭਾਲ ‘ਤੇ ਹੋਵੇਗਾ। ਇਹ ਮੀਟਿੰਗ ਅੱਜ ਬਾਅਦ ਦੁਪਹਿਰ 1 ਵਜੇ ਮੁੱਖ ਮੰਤਰੀ ਨਿਵਾਸ ਵਿਖੇ ਹੋਣੀ ਹੈ, ਜਿਸ ਵਿੱਚ ਖੁਰਾਕ ਸਪਲਾਈ ਵਿਭਾਗ ਦੇ ਕਈ ਸੀਨੀਅਰ ਅਧਿਕਾਰੀ ਸ਼ਿਰਕਤ ਕਰਨਗੇ।