Connect with us

News

ਮਹਾਰਾਸ਼ਟਰ ਵਿਚ ਵਾਪਰਿਆ ਭਿਆਨਕ ਸੜਕ ਹਾਦਸਾ

Published

on

ਮਹਾਰਾਸ਼ਟਰ ਦੇ ਭੰਡਾਰਾ ਜ਼ਿਲ੍ਹੇ ਵਿੱਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਟਰੱਕ ਅਤੇ ਪਿਕਅੱਪ ਵੈਨ ਦੀ ਜ਼ਬਰਦਸਤ ਟੱਕਰ ਹੋਈ, ਜਿਸ ਵਿੱਚ 8 ਲੋਕਾਂ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਪੁਲਿਸ ਅਤੇ ਰਾਹਤ ਟੀਮਾਂ ਮੌਕੇ ’ਤੇ ਪਹੁੰਚੀਆਂ। ਹਾਦਸੇ ਦੇ ਕਾਰਨਾਂ ਦੀ ਜਾਂਚ ਜਾਰੀ ਹੈ।

ਮਹਾਰਾਸ਼ਟਰ ਤੋਂ ਇਸ ਵੇਲੇ ਇੱਕ ਭਿਆਨਕ ਸੜਕ ਹਾਦਸੇ ਦੀ ਖ਼ਬਰ ਸਾਹਮਣੇ ਆ ਰਹੀ ਹੈ। ਭੰਡਾਰਾ ਜ਼ਿਲ੍ਹੇ ਵਿੱਚ ਟਰੱਕ ਅਤੇ ਪਿਕਅੱਪ ਵੈਨ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਹਾਦਸੇ ਵਿੱਚ 8 ਲੋਕਾਂ ਦੀ ਮੌਤ ਹੋਣ ਦੀ ਜਾਣਕਾਰੀ ਹੈ।

ਹਾਦਸੇ ਤੋਂ ਬਾਅਦ ਮੌਕੇ ’ਤੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਸੂਚਨਾ ਮਿਲਦੇ ਹੀ ਪੁਲਿਸ ਅਤੇ ਰਾਹਤ ਟੀਮਾਂ ਮੌਕੇ ’ਤੇ ਪਹੁੰਚੀਆਂ ਅਤੇ ਰਾਹਤ ਤੇ ਬਚਾਅ ਕਾਰਜ ਸ਼ੁਰੂ ਕੀਤਾ। ਫਿਲਹਾਲ ਹਾਦਸਾ ਕਿਵੇਂ ਵਾਪਰਿਆ ਅਤੇ ਮ੍ਰਿਤਕਾਂ ਦੀ ਪਛਾਣ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ। ਮਹਾਰਾਸ਼ਟਰ ਦੇ ਭੰਡਾਰਾ ਤੋਂ ਇਸ ਭਿਆਨਕ ਹਾਦਸੇ ਵਿੱਚ 8 ਜ਼ਿੰਦਗੀਆਂ ਚਲੀਆਂ ਗਈਆਂ ਹਨ।

Continue Reading