Punjab
ਮੀਂਹ ਨੂੰ ਲੈ ਕੇ ਹੋਇਆ ਅਲਰਟ ਜਾਰੀ
ਪੰਜਾਬ ਦੇ ਮੌਸਮ ਵਿੱਚ ਹਰ ਦਿਨ ਬਦਲਾਅ ਆ ਰਿਹਾ ਹੈ। ਮੌਸਮ ਵਿਭਾਗ ਨੇ ਸੂਬੇ ਦੇ 4 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ ਹਿਮਾਚਲ ਦੇ ਨਾਲ ਲੱਗਦੇ ਖੇਤਰਾਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਸ਼ਾਮਲ ਹਨ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਅੱਜ ਦੁਪਹਿਰ ਤੋਂ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲੇਗਾ।
ਤੁਹਾਨੂੰ ਦੱਸ ਦੇਈਏ ਕਿ ਹੁਣ ਪੰਜਾਬ ਅਤੇ ਚੰਡੀਗੜ੍ਹ ‘ਚ ਹਲਕੀ ਬਾਰਿਸ਼ ਹੋਈ ਹੈ। ਇਸ ਦੇ ਨਾਲ ਹੀ ਸਤੰਬਰ ਮਹੀਨੇ ਵਿੱਚ ਦੋਵਾਂ ਥਾਵਾਂ ’ਤੇ ਔਸਤ ਤੋਂ ਘੱਟ ਮੀਂਹ ਦਰਜ ਕੀਤਾ ਗਿਆ ਹੈ। ਪੰਜਾਬ ਵਿੱਚ 1 ਤੋਂ 15 ਸਤੰਬਰ ਤੱਕ ਕੁੱਲ 34.1 ਮਿਲੀਮੀਟਰ ਬਾਰਿਸ਼ ਹੋਈ ਹੈ।