Connect with us

Punjab

ਮੌਸਮ ਵਿਭਾਗ ਨੇ ਗਰਮੀ ਤੋਂ ਬਚਣ ਲਈ ਸਿਰ ਨੂੰ ਢੱਕ ਕੇ ਰੱਖਣ ਦੀ ਦਿੱਤੀ ਸਲਾਹ

Published

on

PUNJAB WEATHER : ਪੰਜਾਬ ‘ਚ ਗਰਮੀ ਦਾ ਕਹਿਰ ਸ਼ੁਰੂ ਹੋ ਗਿਆ ਹੈ | ਭਾਵੇਂ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਬਾਰਿਸ਼ ਨੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਦਿੱਤੀ ਹੈ ਪਰ ਆਉਣ ਵਾਲੇ ਦਿਨਾਂ ‘ਚ ਇਹ ਗਰਮੀ ਲੋਕਾਂ ਨੂੰ ਪਸੀਨਾ ਹੀ ਦੇਵੇਗੀ। ਮੌਸਮ ਵਿਭਾਗ ਅਨੁਸਾਰ 9 ਮਈ ਤੱਕ ਪੰਜਾਬ ਦੇ ਕੁਝ ਇਲਾਕਿਆਂ ‘ਚ ਹੀਟ ਵੇਵ ਰਹਿਣ ਦੀ ਸੰਭਾਵਨਾ ਹੈ, ਜਦਕਿ ਇਸ ਤੋਂ ਬਾਅਦ 16 ਮਈ ਤੱਕ ਪੂਰੇ ਪੰਜਾਬ ‘ਚ ਗਰਮੀ ਦਾ ਕਹਿਰ ਜਾਰੀ ਰਹੇਗਾ, ਜਿਸ ਨਾਲ ਲੋਕਾਂ ਦੀ ਹਾਲਤ ਤਰਸਯੋਗ ਹੋਵੇਗੀ |

ਇਸ ਦੌਰਾਨ ਸੂਬੇ ‘ਚ ਤਾਪਮਾਨ 40 ਡਿਗਰੀ ਤੋਂ ਉਪਰ ਪਹੁੰਚਣ ਦੀ ਸੰਭਾਵਨਾ ਹੈ। ਮੌਸਮ ਵਿਭਾਗਦੇ ਮੁਤਾਬਿਕ ਅਪ੍ਰੈਲ ਦਾ ਮਹੀਨਾ ਪਿਛਲੇ ਸਾਲ ਨਾਲੋਂ ਠੰਡਾ ਰਿਹਾ ਹੈ ਕਿਉਂਕਿ ਇਸ ਮਹੀਨੇ ਪੱਛਮੀ ਗੜਬੜੀ ਬਹੁਤ ਸਰਗਰਮ ਰਹੀ ਹੈ। ਮੌਸਮ ਵਿਭਾਗ ਮੁਤਾਬਿਕ 1 ਮਈ ਨੂੰ ਤਾਪਮਾਨ 29.6 ਡਿਗਰੀ ਦਰਜ ਕੀਤਾ ਗਿਆ ਸੀ ਅਤੇ 2 ਮਈ ਨੂੰ ਇਹ ਅਚਾਨਕ ਵਧ ਕੇ 34 ਡਿਗਰੀ ਹੋ ਗਿਆ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਤਾਪਮਾਨ ‘ਚ 2-4 ਡਿਗਰੀ ਦਾ ਅਚਾਨਕ ਵਾਧਾ ਆਉਣ ਵਾਲੇ ਦਿਨਾਂ ‘ਚ ਹੀਟ ਵੇਵ ਦੀ ਸੰਭਾਵਨਾ ਨੂੰ ਦਰਸਾਉਂਦਾ ਹੈ। ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਤਾਪਮਾਨ ਹੋਰ ਵਧੇਗਾ, ਜਿਸ ਕਾਰਨ ਗਰਮੀ ਦਾ ਕਹਿਰ ਜਾਰੀ ਰਹੇਗਾ।

ਮੌਸਮ ਵਿਭਾਗ ਨੇ ਇਸ ਦੌਰਾਨ ਬਾਹਰ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਵਿਸ਼ੇਸ਼ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ ਕਿਉਂਕਿ ਇਸ ਸਮੇਂ ਦੌਰਾਨ ਗਰਮੀ ਦਾ ਪ੍ਰਭਾਵ ਸਭ ਤੋਂ ਵੱਧ ਦੇਖਣ ਨੂੰ ਮਿਲਦਾ ਹੈ। ਕਰਮਚਾਰੀਆਂ ਨੂੰ ਗਰਮੀ ਤੋਂ ਬਚਾਉਣ ਲਈ ਆਪਣੇ ਸਿਰ ਨੂੰ ਢੱਕ ਕੇ ਰੱਖਣਾ ਚਾਹੀਦਾ ਹੈ, ਨਿਯਮਤ ਅੰਤਰਾਲ ‘ਤੇ ਪਾਣੀ ਪੀਣਾ ਚਾਹੀਦਾ ਹੈ ਅਤੇ ਸਵੇਰੇ ਆਪਣੇ ਕੰਮ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਮੌਸਮ ਵਿਗਿਆਨੀਆਂ ਮੁਤਾਬਕ ਦੁਪਹਿਰ 12 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਹੀਟ ਵੇਵ ਦਾ ਸਭ ਤੋਂ ਵੱਧ ਅਸਰ ਹੁੰਦਾ ਹੈ। ਮਾਹਿਰਾਂ ਅਨੁਸਾਰ ਸੂਬੇ ਦੇ ਲੋਕਾਂ ਨੂੰ ਗਰਮੀ ਦੀ ਮਾਰ ਨੂੰ ਮੁੱਖ ਰੱਖ ਕੇ ਆਪਣਾ ਕੰਮ ਕਰਨਾ ਚਾਹੀਦਾ ਹੈ।