Punjab
ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ, ਪੰਜਾਬ ਅਤੇ ਚੰਡੀਗੜ੍ਹ ‘ਚ ਪਿਆ ਮੀਂਹ
ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਭਿਆਨਕ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਕਈ ਇਲਾਕਿਆਂ ਵਿੱਚ ਮੀਂਹ ਪੈਣ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 15 ਜੂਨ ਤੱਕ ਮੀਂਹ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਅਲਰਟ ਵੀ ਜਾਰੀ ਕੀਤਾ ਹੈ।
ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਲਗਾਤਾਰ ਪੈ ਰਹੀ ਭਿਆਨਕ ਗਰਮੀ ਦੇ ਵਿਚਕਾਰ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਮੀਂਹ ਦੇ ਕਾਰਨ ਤਾਪਮਾਨ ਵਿੱਚ ਵੀ ਕਮੀ ਦੇਖਣ ਨੂੰ ਮਿਲੀ ਹੈ ਅਤੇ ਲੋਕਾਂ ਨੇ ਸੁੱਕ ਦਾ ਸਾਹ ਲਿਆ ਹੈ।
ਭਾਰਤੀ ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਵੱਲੋਂ ਜਾਰੀ ਤਾਜ਼ਾ ਬੁਲੇਟਿਨ ਮੁਤਾਬਕ ਪੰਜਾਬ ਅਤੇ ਚੰਡੀਗੜ੍ਹ ਵਿੱਚ 15 ਜੂਨ ਤੱਕ ਗਰਜ-ਚਮਕ ਨਾਲ ਮੀਂਹ ਪੈਣ, ਬਿਜਲੀ ਚਮਕਣ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ।
ਮੌਸਮ ਮਾਹਿਰਾਂ ਦੇ ਅਨੁਸਾਰ ਆਉਣ ਵਾਲੇ ਦਿਨਾਂ ਦੌਰਾਨ ਕਈ ਇਲਾਕਿਆਂ ਵਿੱਚ 40 ਤੋਂ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਕੁਝ ਥਾਵਾਂ ‘ਤੇ ਗਰਜ-ਚਮਕ ਨਾਲ ਮੀਂਹ ਅਤੇ ਓਲਾਵ੍ਰਿਸ਼ਟੀ ਦੀ ਵੀ ਸੰਭਾਵਨਾ ਜਤਾਈ ਗਈ ਹੈ।
ਇਸ ਬਦਲੇ ਹੋਏ ਮੌਸਮ ਕਾਰਨ ਜਿੱਥੇ ਲੋਕਾਂ ਨੂੰ ਹੀਟਵੇਵ ਤੋਂ ਰਾਹਤ ਮਿਲੀ ਹੈ, ਉੱਥੇ ਹੀ ਕਿਸਾਨਾਂ ਨੂੰ ਵੀ ਫਸਲਾਂ ਦੀ ਸੁਰੱਖਿਆ ਲਈ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ। ਮੌਸਮ ਵਿਭਾਗ ਨੇ ਖਰਾਬ ਮੌਸਮ ਦੌਰਾਨ ਖੁੱਲ੍ਹੇ ਮੈਦਾਨਾਂ ਅਤੇ ਦਰੱਖਤਾਂ ਹੇਠਾਂ ਖੜ੍ਹੇ ਨਾ ਹੋਣ ਦੀ ਅਪੀਲ ਕੀਤੀ ਹੈ।
OUTRO:
