Punjab
‘ਲੋਕਾਂ ਨੂੰ ਸੁਰੱਖਿਅਤ ਮਾਹੌਲ ਮਿਲਣਾ ਚਾਹੀਦਾ’
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਉੱਚ ਪੱਧਰੀ ਮੀਟਿੰਗ ਬੁਲਾਈ ਸੀ । ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਪੰਜਾਬ ਵਿੱਚ ਵੱਧ ਰਹੇ ਅਪਰਾਧ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਇੱਕ ਉੱਚ ਪੱਧਰੀ ਮੀਟਿੰਗ ਬੁਲਾਈ। ਇਸ ਦੌਰਾਨ ਡੀਜੀਪੀ ਗੌਰਵ ਯਾਦਵ ਸਮੇਤ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਸ਼ਿਰਕਤ ਕੀਤੀ।
ਮੁੱਖ ਮੰਤਰੀ ਮਾਨ ਨੇ ਸੂਬੇ ਦੀ ਮੌਜੂਦਾ ਸੁਰੱਖਿਆ ਸਥਿਤੀ ਬਾਰੇ ਪੂਰੀ ਜਾਣਕਾਰੀ ਲਈ ਅਤੇ ਜ਼ਮੀਨੀ ਰਿਪੋਰਟ ਮੰਗੀ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਉਹ ਹਰ ਕੀਮਤ ‘ਤੇ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਅਪਰਾਧੀਆਂ ਵਿਰੁੱਧ ਤੁਰੰਤ ਅਤੇ ਸਖ਼ਤ ਕਾਰਵਾਈ ਕਰਨ। ਮੁੱਖ ਮੰਤਰੀ ਮਾਨ ਨੇ ਪੁਲਿਸ ਅਧਿਕਾਰੀਆਂ ਨੂੰ ਸਪੱਸ਼ਟ ਤੌਰ ‘ਤੇ ਕਿਹਾ ਕਿ ਪੰਜਾਬ ਵਿੱਚ ਕਿਸੇ ਵੀ ਤਰ੍ਹਾਂ ਦੀ ਅਰਾਜਕਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਲੋਕਾਂ ਨੂੰ ਸੁਰੱਖਿਅਤ ਮਾਹੌਲ ਮਿਲਣਾ ਚਾਹੀਦਾ ਹੈ।
