Punjab
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਕੋਟਕਪੂਰਾ ਗੋਲ਼ੀਕਾਂਡ ਮਾਮਲੇ ‘ਚ SIT ਨੇ ਮੁੜ ਕੀਤਾ ਤਲਬ

ਆਉਣ ਵਾਲੇ ਦਿਨਾਂ ‘ਚ ਸ਼੍ਰੋਮਣੀ ਅਕਾਲੀ ਦਲ ਖਾਸ ਕਰਕੇ ਬਾਦਲ ਪਰਿਵਾਰ ਲਈ ਫਿਰ ਸਿਰਦਰਦੀ ਵਧ ਸਕਦੀ ਹੈ। ਕੋਟਕਪੂਰਾ ਗੋਲ਼ੀ ਕਾਂਡ ਦੀ ਜਾਂਚ ਕਰ ਰਹੇ ADGP ਐੱਲ ਕੇ ਯਾਦਵ ਦੀ ਅਗਵਾਈ ਵਾਲੀ SIT ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਤਲਬ ਕੀਤਾ ਹੈ। ਦੱਸਿਆ ਜਾਂਦਾ ਹੈ ਕਿ ਸਾਬਕਾ ਮੁੱਖ ਮੰਤਰੀ 16 ਜੂਨ ਨੂੰ ਵਿਸ਼ੇਸ਼ ਜਾਂਚ ਟੀਮ ਸਾਹਮਣੇ ਪੇਸ਼ ਹੋ ਸਕਦੇ ਹਨ। ਪਰ ਅਜੇ ਤਕ ਇਹ ਤੈਅ ਨਹੀਂ ਹੋਇਆ ਕਿ ਸਾਬਕਾ ਮੁੱਖ ਮੰਤਰੀ ਚੰਡੀਗੜ੍ਹ ਜਾਂ ਫਰੀਦਕੋਟ ਵਿਖੇ ਪੇਸ਼ ਹੋਣਗੇ। ਇਹ ਹਾਲੇ SIT ਨੇ ਤੈਅ ਕਰਨਾ ਹੈ। ਇਸ ਤੋਂ ਪਹਿਲਾਂ ਕੁੰਵਰ ਵਿਜੇ ਪ੍ਰਤਾਪ ਸਿੰਘ ਵਾਲੀ SIT ਨੇ ਵੀ ਦੋਨਾਂ ਬਾਦਲਾਂ ਨੂੰ ਤਲਬ ਕੀਤਾ ਸੀ। ਸਰਕਾਰ ਦੇ ਸੂਤਰ ਦਸਦੇ ਹਨ ਕਿ ਅਗਲੇ ਦੋ-ਤਿੰਨ ਮਹੀਨਿਆਂ ਤੱਕ SIT ਚਲਾਨ ਪੇਸ਼ ਕਰ ਸਕਦੀ ਹੈ।