Connect with us

Uncategorized

ਸ੍ਰੀ ਦਰਬਾਰ ਸਾਹਿਬ ਜਾਣ ਤੋਂ ਪਹਿਲਾ ਜ਼ਰੂਰ ਪੜੋ ਇਹ ਖ਼ਬਰ

Published

on

AMRITSAR : ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਲਈ ਜਾਣ ਵਾਲੀ ਸੰਗਤ ਨੂੰ ਕਮਰਾ ਆਨਲਾਈਨ ਬੁੱਕ ਕਰਵਾਉਣ ਸਮੇਂ ਸ਼੍ਰੋਮਣੀ ਕਮੇਟੀ ਦੀ ਅਧਿਕਾਰਤ ਵੈੱਬਸਾਈਟ ਦੀ ਹੀ ਵਰਤੋਂ ਕਰਨੀ ਚਾਹੀਦੀ ਹੈ |ਅਤੇ ਕਮਰੇ ਲਈ ਪੈਸੇ ਜਮ੍ਹਾਂ ਕਰਵਾਉਣ ਸਮੇਂ ਸਰਾਵਾਂ ਦੇ ਮੈਨੇਜਰ ਨਾਲ ਮੋਬਾਈਲ ‘ਤੇ ਸੰਪਰਕ ਕਰਕੇ ਪੁਸ਼ਟੀ ਕੀਤੀ ਜਾਵੇ। ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧਗੇੜਾ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਸਰਾਵਾਂ ਵਿੱਚ ਆਨਲਾਈਨ ਕਮਰਿਆਂ ਦੀ ਬੁਕਿੰਗ ਲਈ ਜਾਅਲੀ ਵੈੱਬਸਾਈਟ ਬਣਾ ਕੇ ਸ਼ਰਧਾਲੂਆਂ ਨਾਲ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਸੀ।

ਸ਼੍ਰੋਮਣੀ ਕਮੇਟੀ ਨੇ ਇਸ ਸਬੰਧੀ ਪੁਲੀਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਸੀ ਅਤੇ ਧੋਖੇਬਾਜ਼ਾਂ ਦੇ ਬੈਂਕ ਖਾਤੇ ਸੀਲ ਕਰ ਦਿੱਤੇ ਸਨ। ਉਨ੍ਹਾਂ ਦੱਸਿਆ ਕਿ ਧੋਖੇਬਾਜ਼ਾਂ ਨੇ ਸਾਰਾਗੜ੍ਹ ਸਰਾਏ ਦੇ ਨਾਂ ‘ਤੇ ਜਾਅਲੀ ਵੈੱਬਸਾਈਟ ਜਾਂ ਪੋਰਟਲ ਬਣਾਇਆ ਹੋਇਆ ਹੈ, ਜਿਸ ‘ਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦਿਖਾਈ ਜਾਂਦੀ ਹੈ, ਜਿਸ ਕਾਰਨ ਸਰਾਏ ਦੀ ਬੁਕਿੰਗ ਕਰਵਾਉਣ ਦੇ ਨਾਂ ‘ਤੇ ਸੰਗਤਾਂ ਨਾਲ ਧੋਖਾ ਕੀਤਾ ਜਾਂਦਾ ਹੈ।

ਸੰਗਤਾਂ ਨੂੰ ਅਜਿਹੀਆਂ ਫਰਜ਼ੀ ਵੈੱਬਸਾਈਟਾਂ ਅਤੇ ਧੋਖੇਬਾਜ਼ਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਔਨਲਾਈਨ ਕਮਰਾ ਬੁੱਕ ਕਰਨ ਤੋਂ ਪਹਿਲਾਂ, ਕਿਰਪਾ ਕਰਕੇ ਸਰਾਏ ਦੇ ਮੈਨੇਜਰ ਨਾਲ ਮੋਬਾਈਲ ‘ਤੇ ਗੱਲ ਕਰੋ ਅਤੇ ਪੁਸ਼ਟੀ ਕਰੋ ਤਾਂ ਜੋ ਮਹਿਮਾਨਾਂ ਨੂੰ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।