Punjab
ਸੰਸਦ ਮੈਂਬਰ ਮਾਲਵਿੰਦਰ ਕੰਗ ਨੇ ਲੋਕ ਸਭਾ ‘ਚ ਦਿੱਤਾ ਮੁਲਤਵੀ ਨੋਟਿਸ
ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਲੋਕ ਸਭਾ ‘ਚ ਬੇਅਦਬੀ ਦੇ ਮੁੱਦੇ ‘ਤੇ ਚਰਚਾ ਦੀ ਮੰਗ ਕੀਤੀ ਹੈ। ਮਾਲਵਿੰਦਰ ਸਿੰਘ ਕੰਗ ਨੇ Adjournment Motion ਰਾਹੀਂ ਪਾਰਲੀਮੈਂਟ ਵਿਚ ਬੇਅਦਬੀ ਦੇ ਮੁੱਦੇ ‘ਤੇ ਚਰਚਾ ਦੀ ਮੰਗ ਰੱਖੀ ਹੈ।
ਮਾਲਵਿੰਦਰ ਸਿੰਘ ਕੰਗ ਨੇ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਬਿੱਲ ਰਾਸ਼ਟਰਪਤੀ ਕੋਲ ਪੈਂਡਿੰਗ ਹੋਣ ਦਾ ਮੁੱਦਾ ਚੁੱਕਿਆ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ ਵੱਲੋਂ 28 ਅਗਸਤ 2018 ਨੂੰ ਬੇਅਦਬੀ ਦੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਦਾ ਬਿੱਲ ਪਾਸ ਕੀਤਾ ਗਿਆ ਸੀ, ਜੋ ਅਜੇ ਤਕ ਰਾਸ਼ਟਰਪਤੀ ਕੋਲੋਂ ਮਨਜ਼ੂਰੀ ਨਾ ਮਿਲਣ ਕਾਰਨ ਪੈਂਡਿੰਗ ਹੈ। ਸੰਸਦ ਮੈਂਬਰ ਨੇ ਲੋਕ ਸਭਾ ਵਿਚ ਇਸ ਮੁੱਦੇ ‘ਤੇ ਚਰਚਾ ਲਈ Adjournment Motion ਪਾਸ ਕੀਤਾ ਹੈ।