Connect with us

National

ਹਿਮਾਚਲ ਵਿੱਚ ਮੀਂਹ ਅਤੇ ਬਰਫ਼ਬਾਰੀ ਕਾਰਨ 300 ਸੜਕਾਂ ਹੋਈਆਂ

Published

on

WEATHER UPDATE: ਹਿਮਾਚਲ, ਉਤਰਾਖੰਡ ਅਤੇ ਜੰਮੂ-ਕਸ਼ਮੀਰ ਵਿੱਚ ਭਾਰੀ ਬਰਫ਼ਬਾਰੀ ਅਤੇ ਮੀਂਹ ਪੈ ਰਿਹਾ ਹੈ। ਜਿਸ ਕਾਰਨ ਕਈ ਪ੍ਰਮੁੱਖ ਸੜਕਾਂ ਬੰਦ ਹੋ ਗਈਆਂ ਹਨ। ਹਿਮਾਚਲ ਦੇ ਕੁੱਲੂ, ਲਾਹੌਲ ਸਪਿਤੀ, ਕਿੰਨੌਰ ਅਤੇ ਸ਼ਿਮਲਾ ਜ਼ਿਲ੍ਹਿਆਂ ਵਿੱਚ ਸਕੂਲ ਅਤੇ ਵਿਦਿਅਕ ਸੰਸਥਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ।

ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਅਤੇ ਬਰਫ਼ਬਾਰੀ

ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਅਤੇ ਬਰਫ਼ਬਾਰੀ ਹੋ ਰਹੀ ਹੈ। ਅਚਾਨਕ ਖਰਾਬ ਮੌਸਮ ਕਾਰਨ ਚੰਬਾ, ਕੁੱਲੂ ਅਤੇ ਕਿੰਨੌਰ ਜ਼ਿਲ੍ਹਿਆਂ ਦੇ ਵਿਦਿਅਕ ਅਦਾਰਿਆਂ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ, ਪਿਛਲੇ 24 ਘੰਟਿਆਂ ਤੋਂ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਅਤੇ ਭਾਰੀ ਬਰਫ਼ਬਾਰੀ ਹੋ ਰਹੀ ਹੈ। ਸ਼ਿਮਲਾ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈ ਰਿਹਾ ਹੈ। ਇਹ ਵੀ ਖ਼ਬਰ ਹੈ ਕਿ ਭਾਰੀ ਮੀਂਹ, ਬਰਫ਼ਬਾਰੀ ਅਤੇ ਜ਼ਮੀਨ ਖਿਸਕਣ ਕਾਰਨ ਰਾਜ ਦੀਆਂ ਲਗਭਗ 300 ਸੜਕਾਂ, ਜਿਨ੍ਹਾਂ ਵਿੱਚ ਚਾਰ ਰਾਸ਼ਟਰੀ ਰਾਜਮਾਰਗ ਵੀ ਸ਼ਾਮਲ ਹਨ, ਬੰਦ ਹੋ ਗਈਆਂ ਹਨ।