Connect with us

Punjab

ਅਜਨਾਲਾ: ਭੇਦ ਭਰੇ ਹਾਲਾਤਾਂ ‘ਚ ਹੋਇਆ ਨੌਜਵਾਨ ਦਾ ਕਤਲ

Published

on

9 ਅਪ੍ਰੈਲ 2024: ਅਜਨਾਲਾ ਦੇ ਪਿੰਡ ਨਾਨੋਕੇ ਸੁਧਾਰ ਵਿੱਚ ਭੇਦ ਭਰੇ ਹਾਲਾਤਾਂ ਦੇ ਵਿੱਚ ਇੱਕ ਨੌਜਵਾਨ ਦਾ ਕਤਲ ਕੀਤਾ ਗਿਆ ਹੈ। ਮ੍ਰਿਤਕ ਨੌਜਵਾਨ ਡੇਰਾ ਬਾਬਾ ਨਾਨਕ ਦਾ ਰਹਿਣ ਵਾਲਾ ਹੈ ਜਿਸ ਦਾ ਨਾਂ ਸੰਦੀਪ ਸਿੰਘ ਉਰਫ ਸ਼ੇਰਾ ਦੱਸਿਆ ਜਾ ਰਿਹਾ ਹੈ। ਇਸ ਸਬੰਧੀ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਜਨਾਲਾ ਦੇ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਕਰਵਾਇਆ ਗਿਆ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

ਇਸ ਮੌਕੇ ਮ੍ਰਿਤਕ ਨੌਜਵਾਨ ਸੰਦੀਪ ਸਿੰਘ ਸ਼ੇਰਾ ਦੀ ਪਤਨੀ ਅਤੇ ਸੱਸ ਨੇ ਕਿਹਾ ਕਿ ਸੰਦੀਪ ਸ਼ੇਰੇ ਨੂੰ ਘਰੋਂ ਪੁਲਿਸ ਵਾਲੇ ਕੁਝ ਮੁਲਾਜ਼ਮ ਲੈ ਕੇ ਗਏ ਸੀ। ਜਿਸ ਤੋਂ ਬਾਅਦ ਪਤਾ ਲੱਗਾ ਕਿ ਉਸ ਦੀ ਲਾਸ਼ ਮਿਲੀ ਹੈ। ਪਰਿਵਾਰਿਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਹੋਣੀ ਚਾਹੀਦੀ ਹੈ।ਇਸ ਮਾਮਲੇ ਪਿੱਛੇ ਜਦੋਂ ਪੁਲਿਸ ਕੋਲੋਂ ਇਸ ਮਾਮਲੇ ਸਬੰਧੀ ਕੁੱਝ ਪੁੱਛਿਆ ਗਿਆ ਤਾਂ ਪੁਲਿਸ ਨੇ ਬੋਲਣ ਤੋਂ ਇਨਕਾਰ ਕਰ ਦਿੱਤਾ।

 

ਮਾਮਲੇ ਦੇ ਵਿੱਚ ਗੈਂਗਸਟਰ ਹੈਪੀ ਪਸ਼ੀਆ ਵੱਲੋਂ ਇੱਕ ਪੋਸਟ ਸਾਂਝੀ ਕੀਤੀ ਗਈ ਹੈ ਜਿਸ ਵਿੱਚ ਉਸ ਵੱਲੋਂ ਲਿਖਿਆ ਗਿਆ ਹੈ ਕਿ ਕੱਲ੍ਹ ਰਾਤ ਇੱਕ ਸੋਧਾ ਲਾਇਆ ਹੈ। ਜਿਸ ਦਾ ਨਾਮ ਸੰਦੀਪ ਸ਼ੇਰਾ ਡੇਰਾ ਬਾਬਾ ਨਾਨਕ ਦਾ ਰਹਿਣ ਵਾਲਾ ਹੈ ਜੋ ਕਿ ਐਨਆਈਏ ਮੁਖੀ ਦਿਨਕਰ ਗੁਪਤਾ ਅਤੇ ਐਸਐਸਪੀ ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ ਲਈ ਕੰਮ ਕਰਦਾ ਹੈ।