National
ਅਜ਼ਾਦ ਉਮੀਦਵਾਰ ਅਨੁਰਾਗ ਬਣੇ PU ਦੇ ਨਵੇਂ ਪ੍ਰਧਾਨ

PANJAB UNIVERSITY : ਪੰਜਾਬ ਯੂਨੀਵਰਸਿਟੀ (ਪੀਯੂ) ਵਿੱਚ ਵੀਰਵਾਰ ਨੂੰ ਹੋਈਆਂ ਵਿਦਿਆਰਥੀ ਕੌਂਸਲ ਚੋਣਾਂ ਵਿੱਚ ਆਜ਼ਾਦ ਉਮੀਦਵਾਰ ਅਨੁਰਾਗ ਨੇ ਪ੍ਰਧਾਨ ਦੇ ਅਹੁਦੇ ’ਤੇ ਜਿੱਤ ਹਾਸਲ ਕਰਕੇ ਇਤਿਹਾਸ ਰਚ ਦਿੱਤਾ ਹੈ। ਪਹਿਲੀ ਵਾਰ ਕਿਸੇ ਆਜ਼ਾਦ ਨੂੰ ਪੀਯੂ ਵਿਦਿਆਰਥੀ ਕੌਂਸਲ ਦਾ ਪ੍ਰਧਾਨ ਚੁਣਿਆ ਗਿਆ ਹੈ। ਅਨੁਰਾਗ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਵਿਦਿਆਰਥੀ ਵਿੰਗ ਨੈਸ਼ਨਲ ਸਟੂਡੈਂਟਸ ਯੂਨੀਅਨ ਆਫ ਇੰਡੀਆ (NSUI) ਵਿੱਚ ਸਨ। ਟਿਕਟ ਨਾ ਮਿਲਣ ਤੋਂ ਬਾਅਦ ਉਨ੍ਹਾਂ ਅਸਤੀਫਾ ਦੇ ਦਿੱਤਾ ਅਤੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ।
ਅਨੁਰਾਗ ਨੂੰ ਕੁੱਲ 3433 ਵੋਟਾਂ ਮਿਲੀਆਂ। ਉਸਨੇ ਵਿਰੋਧੀ ਆਮ ਆਦਮੀ ਪਾਰਟੀ ਦੇ ਵਿਦਿਆਰਥੀ ਵਿੰਗ ਛਤਰ ਯੁਵਾ ਸੰਘਰਸ਼ ਸਮਿਤੀ (ਸੀਵਾਈਐਸਐਸ) ਦੇ ਪ੍ਰਿੰਸ ਚੌਧਰੀ ਨੂੰ 303 ਵੋਟਾਂ ਨਾਲ ਹਰਾਇਆ। ਪ੍ਰਧਾਨ ਦੇ ਅਹੁਦੇ ਲਈ ਹੋਈ ਚੋਣ ਵਿੱਚ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ਏਬੀਵੀਪੀ) ਦੀ ਉਮੀਦਵਾਰ ਅਰਪਿਤਾ ਮਲਿਕ 1114 ਵੋਟਾਂ ਲੈ ਕੇ ਤੀਜੇ ਨੰਬਰ ‘ਤੇ ਰਹੀ। NSUI ਤੋਂ ਖੜ੍ਹੇ ਰਾਹੁਲ ਨੈਨ ਨੂੰ ਸਿਰਫ਼ 501 ਵੋਟਾਂ ਮਿਲੀਆਂ।
Continue Reading