Uncategorized
ਅਦਾਕਾਰਾ ਨੀਰੂ ਬਾਜਵਾ ਨੇ ਦਿਲਜੀਤ ਦੋਸਾਂਝ ਦੀ ਕੀਤੀ ਤਾਰੀਫ
ਪੰਜਾਬੀ ਫਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਇਨ੍ਹੀਂ ਦਿਨੀਂ ਆਪਣੀ ਫਿਲਮ ‘ਸ਼ਾਇਰ’ ਦੀ ਸਫਲਤਾ ਦਾ ਆਨੰਦ ਮਾਣ ਰਹੀ ਹੈ। ਇਸ ਫਿਲਮ ‘ਚ ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਜੋੜੀ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ। ਇਸ ਦੌਰਾਨ ਅਦਾਕਾਰਾ ਨੀਰੂ ਬਾਜਵਾ ਨੇ ਕੈਨੇਡਾ ਦੇ ਵੈਨਕੂਵਰ ਦੇ ਬੀਸੀ ਪਲੇਸ ਸਟੇਡੀਅਮ ਵਿੱਚ ਦਿਲਜੀਤ ਦੁਸਾਂਝ ਦੇ ਸ਼ੋਅ ਵਿੱਚ ਸ਼ਿਰਕਤ ਕਰਕੇ ਖੂਬ ਮਸਤੀ ਕੀਤੀ। ਨੀਰੂ ਬਾਜਵਾ ਨੇ ਇਸ ਦੀਆਂ ਖਾਸ ਤਸਵੀਰਾਂ ਆਪਣੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ। ਇਸ ਦੇ ਨਾਲ ਹੀ ਨੀਰੂ ਬਾਜਵਾ ਨੇ ਵੀ ਦਿਲਜੀਤ ਦੀ ਤਾਰੀਫ ਕੀਤੀ ਹੈ।
ਦੱਸ ਦੇਈਏ ਕਿ ਨੀਰੂ ਬਾਜਵਾ ਆਪਣੇ ਪਰਿਵਾਰ ਨਾਲ ਇਸ ਸ਼ੋਅ ਦਾ ਹਿੱਸਾ ਬਣੀ ਸੀ। ਨੀਰੂ ਬਾਜਵਾ ਨੇ ਦਿਲਜੀਤ ਦੋਸਾਂਝ ਨਾਲ ਆਪਣੇ ਪਰਿਵਾਰ ਦੀਆਂ ਖਾਸ ਤਸਵੀਰਾਂ ਸਾਂਝੀਆਂ ਕੀਤੀਆਂ ਅਤੇ ਕੈਪਸ਼ਨ ਵਿੱਚ ਲਿਖਿਆ, “#diluminati #history ਮੈਨੂੰ ਆਪਣੇ ਪਰਿਵਾਰ ਨਾਲ ਇਸ ਪਲ ਨੂੰ ਦੇਖਣ ਦਾ ਸੁਭਾਗ ਮਿਲਿਆ
ਸਿਰਫ਼ @dilgitdosanjh
ਤੁਸੀਂ ਇਹ ਕਰ ਸਕਦੇ ਸੀ! ਸਾਨੂੰ ਸਾਰਿਆਂ ਨੂੰ ਮਾਣ ਦੇਣ ਲਈ ਧੰਨਵਾਦ
ਧੰਨਵਾਦ @sonalisingh
ਹਰ #ਪੰਜਾਬੀ ਲਈ ਮਾਣ ਵਾਲਾ ਪਲ! #bcplace…” ਇਸ ਦੌਰਾਨ ਨੀਰੂ ਬਾਜਵਾ ਅਤੇ ਉਨ੍ਹਾਂ ਦੇ ਪਤੀ ਹੈਰੀ ਜਵੰਧਾ ਨੂੰ ਖੂਬ ਮਸਤੀ ਕਰਦੇ ਦੇਖਿਆ ਗਿਆ।