Punjab
ਅਰਵਿੰਦ ਕੇਜਰੀਵਾਲ – ਮੁੱਖ ਮੰਤਰੀ ਚਿਹਰੇ ਦਾ ਕਰਨਗੇ ਐਲਾਨ -ਕੱਲ੍ਹ ਆਉਣਗੇ ਪੰਜਾਬ

ਚੰਡੀਗੜ੍ਹ:
ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇੱਕ ਵਾਰ ਫਿਰ ਪੰਜਾਬ ਆਉਣਗੇ। ਜਾਣਕਾਰੀ ਅਨੁਸਾਰ ਉਹ ਮੁਹਾਲੀ ਵਿੱਚ ਪ੍ਰੈਸ ਕਾਨਫਰੰਸ ਕਰਕੇ ਦੁਪਹਿਰ 12 ਵਜੇ ਤੱਕ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਨਗੇ।
ਕੁਝ ਦਿਨ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਇੱਕ ਨੰਬਰ ਜਾਰੀ ਕੀਤਾ ਗਿਆ ਸੀ ਅਤੇ ਲੋਕਾਂ ਤੋਂ ਸੀਐਮ ਚਿਹਰੇ ਬਾਰੇ ਉਨ੍ਹਾਂ ਦੀ ਰਾਏ ਮੰਗੀ ਗਈ ਸੀ। ਲੋਕ ਅੱਜ ਸ਼ਾਮ 5 ਵਜੇ ਤੱਕ ਇਸ ਨੰਬਰ ‘ਤੇ ਆਪਣੀ ਰਾਏ ਦੇ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਭਲਕੇ ਅਰਵਿੰਦ ਕੇਜਰੀਵਾਲ ਮੋਹਾਲੀ ‘ਚ ਲੋਕਾਂ ਦੀ ਪਸੰਦ ਦੱਸਦੇ ਹੋਏ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਨਗੇ।