National
ਅੰਬਾਲਾ ‘ਚ ਇੰਟਰਨੈਟ ਸੇਵਾਵਾਂ ਹੋਈਆਂ ਬੰਦ
ਹਰਿਆਣਾ ਵਿੱਚ ਕਿਸਾਨ ਅੰਦੋਲਨ ਦੇ ਚੱਲਦਿਆਂ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ ਅੰਬਾਲਾ ਜ਼ਿਲ੍ਹੇ ਵਿੱਚ ਚਾਰ ਦਿਨਾਂ ਲਈ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਹੈ। ਸਰਕਾਰ ਨੇ ਇਹ ਫੈਸਲਾ ਕਿਸਾਨਾਂ ਦੇ ਦਿੱਲੀ ਵੱਲ ਮਾਰਚ ਦੇ ਐਲਾਨ ਤੋਂ ਬਾਅਦ ਲਿਆ ਹੈ।
ਇੰਟਰਨੈਟ ਹੋਇਆ ਬੰਦ….
ਦੱਸ ਦੇਈਏ ਕਿ ਅੰਬਾਲਾ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਪਿੰਡ ਡੰਗਡੇਹੜੀ, ਲੋਹਗੜ੍ਹ, ਮਾਣਕਪੁਰ, ਡਡਿਆਣਾ, ਬੜੀ ਘੱਲ, ਲੁਹਾਰਾਂ, ਕਾਲੂ ਮਾਜਰਾ, ਦੇਵੀ ਨਗਰ, ਸੱਦੋਪੁਰ, ਸੁਲਤਾਨਪੁਰ ਅਤੇ ਕਾਕਰੂ ਦੇ ਇਲਾਕਿਆਂ ਵਿੱਚ ਇੰਟਰਨੈੱਟ ਸੇਵਾ ਬੰਦ ਰਹੇਗੀ। ਅੱਜ ਤੋਂ 9 ਦਸੰਬਰ ਤੱਕ ਇੰਟਰਨੈੱਟ ਬੰਦ ਰਹੇਗਾ।
ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਸ਼ੰਭੂ ਸਰਹੱਦ ਤੋਂ ਪੈਦਲ ਦਿੱਲੀ ਵੱਲ ਮਾਰਚ ਕਰਨਗੇ। ਸ਼ੰਭੂ ਸਰਹੱਦ ‘ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਨੀਮ ਫੌਜੀ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਜਲ ਤੋਪਾਂ ਅਤੇ ਅੱਥਰੂ ਗੈਸ ਨਾਲ ਲੈਸ ਡਰੋਨ ਵੀ ਤਾਇਨਾਤ ਕੀਤੇ ਗਏ ਹਨ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਅੱਜ ਸ਼ੰਭੂ ਸਰਹੱਦ ਤੋਂ ਦਿੱਲੀ ਵੱਲ ਮਾਰਚ ਕਰਨ ਵਾਲੇ 101 ਕਿਸਾਨਾਂ ਦੇ ਨਾਵਾਂ, ਪਤੇ ਅਤੇ ਮੋਬਾਈਲ ਨੰਬਰਾਂ ਵਾਲੀ ਸੂਚੀ ਜਾਰੀ ਕੀਤੀ ਹੈ।