Connect with us

Punjab

ਅੰਮ੍ਰਿਤਪਾਲ ਦੀ ਨਵੀਂ ਪਟੀਸ਼ਨ ‘ਤੇ ਅੱਜ ਸੁਣਵਾਈ, ਦਾਦੀ ਦੇ ਸਸਕਾਰ ਲਈ ਮੰਗੀ 3 ਦਿਨ ਦੀ ਜ਼ਮਾਨਤ

Published

on

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਟੀਸ਼ਨ ‘ਤੇ ਅੱਜ ਅੰਮ੍ਰਿਤਸਰ ਦੀ ਅਦਾਲਤ ਵਿੱਚ ਸੁਣਵਾਈ ਹੋਣ ਜਾ ਰਹੀ ਹੈ। ਅੰਮ੍ਰਿਤਪਾਲ ਵੱਲੋਂ ਆਪਣੀ ਦਾਦੀ ਦੇ ਸਸਕਾਰ ਵਿੱਚ ਸ਼ਾਮਲ ਹੋਣ ਲਈ ਤਿੰਨ ਦਿਨ ਦੀ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਗਈ ਹੈ।

ਜਾਣਕਾਰੀ ਮੁਤਾਬਕ, ਅੰਮ੍ਰਿਤਪਾਲ ਨੇ 21 ਨਵੰਬਰ ਤੋਂ 23 ਨਵੰਬਰ ਤੱਕ ਅੰਤਰਿਮ ਜ਼ਮਾਨਤ ਦੇਣ ਦੀ ਅਪੀਲ ਕੀਤੀ ਹੈ। ਇਸ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਅੱਜ ਅਦਾਲਤ ਵਿੱਚ ਆਪਣਾ ਪੱਖ ਰੱਖਿਆ ਜਾਵੇਗਾ ਅਤੇ ਜਵਾਬ ਦਾਖ਼ਲ ਕੀਤਾ ਜਾਵੇਗਾ।

ਦੱਸ ਦੇਈਏ ਕਿ ਹੁਣ ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਸਸਕਾਰ 21 ਨਵੰਬਰ ਨੂੰ ਕੀਤਾ ਜਾਵੇਗਾ, ਜਦਕਿ 23 ਨਵੰਬਰ ਨੂੰ ਭੋਗ ਪਾਇਆ ਜਾਵੇਗਾ।

ਅਜਿਹੇ ਵਿੱਚ ਅੱਜ ਹੋਣ ਵਾਲੀ ਸੁਣਵਾਈ ਕਾਫ਼ੀ ਅਹਿਮ ਮੰਨੀ ਜਾ ਰਹੀ ਹੈ। ਹੁਣ ਦੇਖਣਾ ਹੋਵੇਗਾ ਕਿ ਅਦਾਲਤ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਤਿੰਨ ਦਿਨ ਦੀ ਅੰਤਰਿਮ ਜ਼ਮਾਨਤ ਦੀ ਮੰਗ ‘ਤੇ ਕੀ ਫੈਸਲਾ ਸੁਣਾਇਆ ਜਾਂਦਾ ਹੈ।

Continue Reading

2