Punjab
ਅੰਮ੍ਰਿਤਪਾਲ ਸਿੰਘ ਨੂੰ ਅਸਥਾਈ ਰਿਹਾਈ ਦੀ ਅਦਾਲਤ ਤੋਂ ਮਨਜ਼ੂਰੀ
ਵਾਰਿਸ ਪੰਜਾਬ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਵੱਲੋਂ ਅਸਥਾਈ ਰਿਹਾਈ ਦੀ ਮਨਜ਼ੂਰੀ ਮਿਲ ਗਈ ਹੈ। ਅੰਮ੍ਰਿਤਪਾਲ ਸਿੰਘ ਹੁਣ ਆਪਣੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋ ਸਕਣਗੇ। ਇਸ ਸਬੰਧੀ ਅਦਾਲਤ ਵੱਲੋਂ ਦੂਜੀ ਵਾਰ ਅਸਥਾਈ ਰਿਹਾਈ ਨੂੰ ਮਨਜ਼ੂਰੀ ਦਿੱਤੀ ਗਈ ਹੈ।
ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਂਦਾ ਜਾਵੇਗਾ। ਉਹ 21 ਨਵੰਬਰ ਨੂੰ ਆਪਣੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣਗੇ।
ਜਾਣਕਾਰੀ ਮੁਤਾਬਕ, 21 ਨਵੰਬਰ ਨੂੰ ਮਾਤਾ ਚਰਨ ਕੌਰ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਇਸ ਤੋਂ ਬਾਅਦ 22 ਨਵੰਬਰ ਨੂੰ ਅਸਥੀਆਂ ਚੁਗਣ ਦੀ ਰਸਮ ਹੋਵੇਗੀ, ਜਦਕਿ 23 ਨਵੰਬਰ ਨੂੰ ਭੋਗ ਪਾਇਆ ਜਾਵੇਗਾ।
ਖਾਸ ਗੱਲ ਇਹ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਪੰਜਾਬ ਆਉਣ ਅਤੇ ਵਾਪਸ ਜਾਣ ਦਾ ਸਾਰਾ ਖਰਚਾ ਉਨ੍ਹਾਂ ਦਾ ਪਰਿਵਾਰ ਖੁਦ ਚੁੱਕੇਗਾ।
ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਅਸਥਾਈ ਰਿਹਾਈ ਲਈ ਦੂਜੀ ਵਾਰ ਅਦਾਲਤ ਤੋਂ ਮਨਜ਼ੂਰੀ ਮਿਲੀ ਹੈ। ਹੁਣ ਉਹ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋ ਸਕਣਗੇ।
