Connect with us

Punjab

ਅੰਮ੍ਰਿਤਸਰ ‘ਚ ਪ੍ਰਵਾਸੀ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

Published

on

8 ਅਪ੍ਰੈਲ 2024: ਅੰਮ੍ਰਿਤਸਰ ਦੇ ਬਸੰਤ ਐਵਨਿਊ ਵਿੱਚ ਇੱਕ ਪ੍ਰਵਾਸੀ ਨਬਾਲਿਗ ਨੌਜਵਾਨ ਵਲੋ ਭੇਦਭਰੇ ਹਾਲਾਤਾਂ ਵਿੱਚ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਪ੍ਰਵਾਸੀ ਨੌਜਵਾਨ ਨਬਾਲਿਗ ਸੀ ਅਤੇ ਵਿਆਹ ਹੋਇਆ ਸੀ ਜੋ ਕਿ ਬਿਹਾਰ ਦਾ ਰਹਿਣ ਵਾਲਾ ਸੀ ਪਿਛਲੇ ਕੁਝ ਦਿਨਾਂ ਤੋਂ ਕੰਮ ਤੇ ਲੱਗਾ ਸੀ ਜਿਸ ਵੱਲੋਂ ਖ਼ੁਦਕੁਸ਼ੀ ਕੀਤੀ ਗਈ ਉੱਥੇ ਹੀ ਪੁਲਿਸ ਵੱਲੋਂ ਇਸ ਮਾਮਲੇ ਸਬੰਧੀ ਪਤਾ ਲੱਗਦੇ ਹੀ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ। ਮ੍ਰਿਤਕ ਦੀ ਲਾਸ਼ ਨੂੰ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਲਈ ਭੇਜਿਆ ਗਿਆ। ਇਸ ਮੌਕੇ ਪੁਲਿਸ ਅਧਿਕਾਰੀ ਅਨਿਲ ਕੁਮਾਰ ਨੇ ਦੱਸਿਆ ਕਿ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।