Punjab
ਅੰਮ੍ਰਿਤਸਰ ‘ਚ ਵੱਡੀ ਘਟਨਾ, ਘਰ ਵਿੱਚੋਂ ਮਿਲੀ ਔਰਤ ਦੀ ਲਾਸ਼

10 ਅਪ੍ਰੈਲ 2024: ਅੰਮ੍ਰਿਤਸਰ ਦੇ ਇਸਲਾਮਾਬਾਦ ਇਲਾਕੇ ਦੇ ਵਿੱਚ ਇੱਕ ਘਰ ਵਿੱਚੋਂ ਭੇਦ ਭਰੇ ਹਾਲਾਤਾਂ ਵਿੱਚ ਔਰਤ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਜਾਣਕਾਰੀ ਮੁਤਾਬਿਕ ਤਿੰਨ ਚਾਰ ਦਿਨਾਂ ਤੋਂ ਇੱਕ ਘਰ ਦੇ ਵਿੱਚ ਭੇਦਭਰੇ ਹਾਲਾਤਾਂ ਵਿੱਚ ਇੱਕ ਲਾਸ਼ ਮਿਲੀ ਹੈ ਜਿਸ ਸਬੰਧੀ ਇਲਾਕਾ ਨਿਵਾਸੀਆਂ ਨੂੰ ਪਤਾ ਲੱਗਾ ਤਾਂ ਇਲਾਕਾ ਨਿਵਾਸੀਆਂ ਵੱਲੋਂ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਗਈ। ਜਿਸ ਤੋਂ ਬਾਅਦ ਪੁਲਿਸ ਮੌਕੇ ਤੇ ਪਹੁੰਚੀ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਉੱਥੇ ਹੀ ਪੁਲਿਸ ਵੱਲੋਂ ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਬਣਦੀ ਕਾਰਵਾਈ ਕੀਤੀ ਜਾਵੇਗੀ।