Amritsar
ਅੰਮ੍ਰਿਤਸਰ ‘ਚ ਹੋਈ ਫਾਇਰਿੰਗ
17 ਮਾਰਚ : ਅੱਜ ਅੰਮ੍ਰਿਤਸਰ ਦੇ ਮਕਬੂਲਪੁਰਾ ਖੇਤਰ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਸ ਦੀ ਇੱਕ ਗਲੀ ਵਿੱਚ ਦੋ ਨੌਜਵਾਨਾਂ ਨੇ ਅਜੈਪਾਲ ਨਾਮ ਦੇ ਇੱਕ ਨੌਜਵਾਨ ‘ਤੇ ਗੋਲੀਆਂ ਚਲਾ ਦਿੱਤੀਆਂ। ਅਜੈਪਾਲ ਆਪਣੇ ਘਰ ਦੇ ਬਾਹਰ ਖੜ੍ਹਾ ਸੀ ਤਾਂ ਦੋਵੇਂ ਨੌਜਵਾਨ ਆਏ ‘ਤੇ ਉਸ ਨੂੰ ਤੁਰੰਤ ਗੋਲੀ ਮਾਰ ਦਿੱਤੀ। ਜਿਸ ਵਿੱਚ ਅਜੈਪਾਲ ਨੂੰ ਚਾਰ ਗੋਲੀਆਂ ਲੱਗਿਆ ਜਿਸ ਨਾਲ ਅਜੈ ਪਾਲ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਿਆ। ਅਜੈਪਾਲ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਜਿੱਥੇ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਉਥੇ ਇਸ ਮਾਮਲੇ ਵਿਚ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਸ ਦੀ ਕਿਸੇ ਨਾਲ ਦੁਸ਼ਮਣੀ ਨਹੀਂ ਸੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ, ਫਿਲਹਾਲ 5 ਗੋਲੀਆਂ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ ਹੈ।