Connect with us

Punjab

ਅੰਮ੍ਰਿਤਸਰ ਦੇ ਥਾਣੇ ‘ਚ ਮੁੜ BLAST, ਪੁਲਿਸ ਨੇ ਧਮਾਕੇ ਤੋਂ ਕੀਤਾ ਇਨਕਾਰ

Published

on

AMRITSAR : ਅੰਮ੍ਰਿਤਸਰ ‘ਚ ਇੱਕ ਵਾਰ ਮੁੜ ਧਮਾਕਾ ਹੋਣ ਦੀ ਖ਼ਬਰ ਹੈ। ਇਸ ਤੋਂ ਪਹਿਲਾ ਵੀ ਧਮਾਕਾ ਹੋ ਚੁੱਕਿਆ ਹੈ| ਧਮਾਕਾ ਅੰਮ੍ਰਿਤਸਰ ਦੇ ਇਸਾਲਾਮਾਬਾਦ ਥਾਣੇ’ਚ ਹੋਇਆ ਹੈ , ਜਿਸ ਕਾਰਨ ਇਲਾਕੇ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਹਾਲਾਂਕਿ ਪੁਲਿਸ ਵੱਲੋਂ ਥਾਣੇ ਅੰਦਰ ਕਿਸੇ ਵੀ ਧਮਾਕੇ ਦੀ ਗੱਲ ਤੋਂ ਇਨਕਾਰ ਕੀਤਾ ਜਾ ਰਿਹਾ ਹੈ, ਪਰ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਧਮਾਕੇ ਦੀ ਇਹ ਜ਼ੋਰਦਾਰ ਆਵਾਜ਼ ਤੜਕਸਾਰ 3 ਵਜੇ ਦੇ ਕਰੀਬ ਸੁਣੀ। ਉਧਰ, ਗੈਂਗਸਟਰ ਜੀਵਨ ਫੌਜੀ ਨੇ ਵੀ ਇਸ ਧਮਾਕੇ ਬਾਰੇ ਆਪਣੀ ਪੋਸਟ ਸਾਂਝੀ ਕਰਦੇ ਹੋਏ ਜ਼ਿੰਮੇਵਾਰੀ ਲਈ ਹੈ ਅਤੇ ਪੰਜਾਬ ਪੁਲਿਸ ਨੂੰ ਸਿੱਧੀ ਧਮਕੀ ਦਿੱਤੀ ਹੈ।

ਮੌਕੇ ਤੋਂ ਪ੍ਰਾਪਤ ਪਹਿਲੀ ਜਾਣਕਾਰੀ ਮੁਤਾਬਕ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਧਮਾਕਾ ਅੰਮ੍ਰਿਤਸਰ ਦੇ ਇਸਲਾਮਾਬਾਦ ਪੁਲਿਸ ਥਾਣੇ ਦੇ ਵਿੱਚ ਹੋਇਆ ਹੈ। ਧਮਾਕੇ ਦੀ ਆਵਾਜ਼ ਇੰਨੀ ਜ਼ਬਰਦਸਤ ਸੀ ਕਿ ਸੁੱਤੇ ਪਏ ਲੋਕ ਵੀ ਉਠ ਗਏ, ਜਿਸ ਕਾਰਨ ਆਸ ਪਾਸ ਦੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਧਮਾਕਾ ਸਵੇਰੇ ਲਗਭਗ ਸਵੇਰੇ 3 ਵਜੇ ਦੇ ਕਰੀਬ ਹੋਇਆ।

ਪੁਲਿਸ ਨੇ ਧਮਾਕੇ ਤੋਂ ਕੀਤਾ ਇਨਕਾਰ….

ਦੂਜੇ ਪਾਸੇ, ਥਾਣਾ ਇਸਲਾਮਾਬਾਦ ਦੇ ਪੁਲਿਸ ਅਧਿਕਾਰੀ ਜਸਬੀਰ ਸਿੰਘ ਨੇ ਕਿਹਾ ਕਿ ਆਵਾਜ਼ ਅਸੀਂ ਵੀ ਸੁਣੀ ਹੈ ਪਰ ਕੋਈ ਵੀ ਥਾਣੇ ਵਿੱਚ ਧਮਾਕਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਕਿਤੇ ਹੋਰ ਧਮਾਕਾ ਹੋਇਆ ਹੋ ਸਕਦਾ ਹੈ, ਪਰ ਉਨ੍ਹਾਂ ਦੇ ਥਾਣੇ ਵਿੱਚ ਅਜਿਹੀ ਕੋਈ ਗੱਲ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਗੈਂਗਸਟਰ ਵੱਲੋਂ ਜਿੰਮੇਵਾਰੀ ਲੈਣ ਦੀ ਗੱਲ ‘ਤੇ ਕਿਹਾ ਕਿ ਉਹ ਨਹੀਂ ਜਾਣਦੇ ਕਿ ਜੀਵਨ ਫੌਜੀ ਕੌਣ ਹੈ। ਉਹਨਾਂ ਕਿਹਾ ਕਿ ਇਸ ਦਾ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਧਮਾਕਾ ਹੋਇਆ ਕਿੱਥੇ ਹੈ

ਹਾਲਾਂਕਿ, ਮੌਕੇ ‘ਤੇ ਵੇਖਿਆ ਜਾ ਸਕਦਾ ਸੀ ਕਿ ਥਾਣੇ ਦੀ ਸਾਰੀ ਹੀ ਬਿਜਲੀ ਦੀਆਂ ਤਾਰਾਂ ਪੂਰੀ ਤਰ੍ਹਾਂ ਸੜ ਚੁੱਕੀਆਂ ਸਨ ਤੇ ਅੰਦਰ ਜਿਹੜੀਆਂ ਟੀਨਾਂ ਹਨ ਉਹ ਵੀ ਡਿੱਗੀਆਂ ਪਈਆਂ ਹਨ। ਪਰ ਪੁਲਿਸ ਅਧਿਕਾਰੀ ਕੁਝ ਵੀ ਬੋਲਣ ਨੂੰ ਤਿਆਰ ਨਹੀਂ।