Connect with us

Punjab

ਅੰਮ੍ਰਿਤਸਰ ਦੇ 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ !

Published

on

ਅੰਮ੍ਰਿਤਸਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸ਼ਹਿਰ ਦੇ ਤਿੰਨ ਸਕੂਲਾਂ ਨੂੰ ਧਮਕੀ ਭਰੇ ਈਮੇਲ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ। ਸੁਰੱਖਿਆ ਦੇ ਮੱਦੇਨਜ਼ਰ ਸਕੂਲ ਪਹੁੰਚ ਰਹੇ ਬੱਚਿਆਂ ਨੂੰ ਵਾਪਸ ਘਰ ਭੇਜ ਦਿੱਤਾ ਗਿਆ।

ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਰਿਆਨ ਇੰਟਰਨੈਸ਼ਨਲ ਸਕੂਲ ਅਤੇ ਸ਼੍ਰੀ ਰਾਮ ਆਸ਼ਰਮ ਪਬਲਿਕ ਸਕੂਲ ਨੂੰ ਧਮਕੀ ਭਰੇ ਈਮੇਲ ਮਿਲੇ ਹਨ।

ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਚੀਫ਼ ਖ਼ਾਲਸਾ ਦੀਵਾਨ ਨਾਲ ਸੰਬੰਧਿਤ ਹੈ। ਦੱਸਿਆ ਜਾ ਰਿਹਾ ਹੈ ਕਿ ਚੀਫ਼ ਖ਼ਾਲਸਾ ਦੀਵਾਨ ਨੂੰ ਵੀ ਇੱਕ ਈਮੇਲ ਪ੍ਰਾਪਤ ਹੋਈ, ਜਿਸ ਵਿੱਚ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ।

ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ ਸਕੂਲ ਪ੍ਰਬੰਧਕਾਂ ਵੱਲੋਂ ਸਾਵਧਾਨੀ ਵਜੋਂ ਬੱਚਿਆਂ ਨੂੰ ਵਾਪਸ ਘਰ ਭੇਜ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਵੀ ਹਰਕਤ ਵਿੱਚ ਆ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਫਿਲਹਾਲ ਪੁਲਿਸ ਵੱਲੋਂ ਧਮਕੀ ਭਰੇ ਈਮੇਲ ਦੇ ਸਰੋਤ ਅਤੇ ਇਸ ਦੀ ਗੰਭੀਰਤਾ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਸੁਰੱਖਿਆ ਨੂੰ ਲੈ ਕੇ ਸਕੂਲਾਂ ਦੇ ਆਲੇ-ਦੁਆਲੇ ਵੀ ਚੌਕਸੀ ਵਧਾਈ ਗਈ ਹੈ।

ਅੰਮ੍ਰਿਤਸਰ ਦੇ ਤਿੰਨ ਸਕੂਲਾਂ ਨੂੰ ਮਿਲੀਆਂ ਇਨ੍ਹਾਂ ਧਮਕੀਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਲਰਟ ‘ਤੇ ਹਨ। ਪੁਲਿਸ ਦੀ ਜਾਂਚ ਤੋਂ ਬਾਅਦ ਹੀ ਇਹ ਸਪੱਸ਼ਟ ਹੋਵੇਗਾ ਕਿ ਇਹ ਧਮਕੀ ਕਿੱਥੋਂ ਅਤੇ ਕਿਸ ਮਕਸਦ ਨਾਲ ਭੇਜੀ ਗਈ